Home Punjab ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

0
24

ਚੰਡੀਗੜ੍ਹ: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਪ੍ਰਭਾਵਿਤ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਦੇ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ।

ਚੰਡੀਗੜ੍ਹ ਵਿੱਚ ਦਿਨ ਭਰ ਅਸਮਾਨ ਬੱਦਲਾਂ ਨਾਲ ਢੱਕਿਆ ਰਹਿਣ ਦੀ ਉਮੀਦ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜਿਸ ਨਾਲ ਮੌਸਮ ਆਮ ਹਾਲਾਤਾਂ ਦੇ ਨੇੜੇ ਪਹੁੰਚ ਗਿਆ ਹੈ।

ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਖੁੱਲ੍ਹੇ ਮੈਦਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਅਤੇ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here