HomePunjabਫਿਰੋਜ਼ਪੁਰ ਵਿੱਚ ਕੁੱਤੇ ਦੇ ਕੱਟਣ ਤੋਂ ਬਾਅਦ ਨੌਜਵਾਨ ਦੀ ਦਰਦਨਾਕ ਮੌਤ

ਫਿਰੋਜ਼ਪੁਰ ਵਿੱਚ ਕੁੱਤੇ ਦੇ ਕੱਟਣ ਤੋਂ ਬਾਅਦ ਨੌਜਵਾਨ ਦੀ ਦਰਦਨਾਕ ਮੌਤ

ਫਿਰੋਜ਼ਪੁਰ: ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਸਾਬੂ ਆਣਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 22 ਸਾਲਾ ਨੌਜਵਾਨ ਮਹਿਕਦੀਪ ਸਿੰਘ ਪੁੱਤਰ ਰਾਜਬੀਰ ਸਿੰਘ ਦੀ ਆਪਣੇ ਹੀ ਪਾਲਤੂ ਕੁੱਤੇ ਦੇ ਕੱਟਣ ਤੋਂ ਬਾਅਦ ਹਲਕਾਅ (ਰੇਬੀਜ਼) ਕਾਰਨ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਜਨਵਰੀ ਮਹੀਨੇ ਵਿੱਚ ਨੌਜਵਾਨ ਨੂੰ ਉਸ ਦੇ ਪਾਲਤੂ ਕੁੱਤੇ ਨੇ ਕੱਟ ਲਿਆ ਸੀ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਤਬੀਅਤ ਵਿਗੜਨੀ ਸ਼ੁਰੂ ਹੋ ਗਈ ਅਤੇ ਉਹ ਅਸਧਾਰਨ ਵਿਹਾਰ ਕਰਨ ਲੱਗ ਪਿਆ।

ਪਰਿਵਾਰਕ ਮੈਂਬਰਾਂ ਦੇ ਮੁਤਾਬਕ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਚੱਲ ਰਿਹਾ ਸੀ। ਬੀਤੇ ਦਿਨ ਜਦੋਂ ਉਹ ਦਵਾਈ ਲੈਣ ਲਈ ਹਸਪਤਾਲ ਪਹੁੰਚਿਆ ਤਾਂ ਅਚਾਨਕ ਹਲਕਾਅ ਦਾ ਅਸਰ ਕਾਫ਼ੀ ਵੱਧ ਗਿਆ। ਬੇਕਾਬੂ ਹੋਣ ਦੌਰਾਨ ਉਸ ਨੇ ਆਪਣੀ ਕਾਰ ਅਤੇ ਹਸਪਤਾਲ ਦੇ ਸਾਮਾਨ ਦੀ ਭੰਨਤੋੜ ਵੀ ਕੀਤੀ।

ਡਾਕਟਰਾਂ ਨੇ ਗੰਭੀਰ ਹਾਲਤ ਦੇ ਮੱਦੇਨਜ਼ਰ ਉਸ ਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ, ਪਰ ਬਦਕਿਸਮਤੀ ਨਾਲ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਇਸ ਬੇਵਕਤੀ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

 ਸਿਹਤ ਵਿਭਾਗ ਦੀ ਅਪੀਲ

ਡਾਕਟਰਾਂ ਅਨੁਸਾਰ ਜੇ ਕਿਸੇ ਨੂੰ ਕੁੱਤੇ ਜਾਂ ਕਿਸੇ ਵੀ ਪਸ਼ੂ ਵੱਲੋਂ ਕੱਟਿਆ ਜਾਵੇ ਤਾਂ ਤੁਰੰਤ ਜ਼ਖ਼ਮ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋ ਕੇ ਨਜ਼ਦੀਕੀ ਸਿਹਤ ਕੇਂਦਰ ‘ਤੇ ਰੇਬੀਜ਼ ਟੀਕਾਕਰਣ ਕਰਵਾਉਣਾ ਬਹੁਤ ਜ਼ਰੂਰੀ ਹੈ। ਸਮੇਂ ਸਿਰ ਇਲਾਜ ਨਾਲ ਇਸ ਤਰ੍ਹਾਂ ਦੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI