Sunday, November 22, 2026
Home Patiala Updates ਪਟਿਆਲਾ ਜੇਲ੍ਹ ਵਿੱਚ ਯੂਥ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਰੋਕਣਾ...

ਪਟਿਆਲਾ ਜੇਲ੍ਹ ਵਿੱਚ ਯੂਥ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਰੋਕਣਾ ਮਾਨ ਸਰਕਾਰ ਦੀ ਤਾਨਾਸ਼ਾਹੀ ਦਾ ਪ੍ਰਤੱਖ ਸਬੂਤ ਹੈ : ਪਰਗਟ ਸਿੰਘ

0
1

ਗਮਾਡਾ ਮਾਮਲੇ ਵਿੱਚ ‘ਆਪ’ ਵਰਕਰਾਂ ਵੱਲੋਂ ਕੀਤੀ ਭੰਨਤੋੜ ਸਮੇਂ ਪੁਲਿਸ ਰਹੀ ਚੁੱਪ, ਪਰ ਅੱਜ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ’ਤੇ ਵਰ੍ਹਾ ਰਹੀ ਹੈ ਡੰਡੇ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਯੂਥ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਰੋਕੇ ਜਾਣ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤਾਨਾਸ਼ਾਹੀ ਵਾਲਾ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਦੇ ਦੋਸ਼ਾਂ ਮੁਤਾਬਕ, ਸਰਕਾਰ ਨੂੰ ਨਾ ਤਾਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਪਰਵਾਹ ਹੈ ਅਤੇ ਨਾ ਹੀ ਲੋਕਾਂ ਦੇ ਅਧਿਕਾਰਾਂ ਦੀ ਕੋਈ ਚਿੰਤਾ ਹੈ।

ਪਰਗਟ ਸਿੰਘ ਨੇ ਕਿਹਾ ਕਿ ਮੌਜੂਦਾ ਹਾਲਾਤ ਇਹ ਹਨ ਕਿ ਵਿਰੋਧੀ ਧਿਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਜੇਲ੍ਹ ਵਿੱਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਸਿਆਸੀ ਬਦਲਾਖੋਰੀ ਲਈ ਹਥਿਆਰ ਵਜੋਂ ਵਰਤਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਜੇਲ੍ਹ ਵਿੱਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ, ਪਰ ਸਰਕਾਰ ਵੱਲੋਂ ਰੋਕ ਲਗਾ ਕੇ ਇਹ ਸਾਬਤ ਕਰ ਦਿੱਤਾ ਗਿਆ ਹੈ ਕਿ ਉਸ ਨੂੰ ਸੱਚਾਈ ਅਤੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਕਿੰਨਾ ਡਰ ਲੱਗਦਾ ਹੈ।

ਪਰਗਟ ਸਿੰਘ ਨੇ ਸਵਾਲ ਉਠਾਇਆ ਕਿ ਪੀਸੀਐੱਸ ਭਰਤੀ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਦੀ ਮੰਗ ਕਰਨਾ ਕੀ ਕੋਈ ਗੁਨਾਹ ਹੈ? ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਆਗੂ ਪੰਜਾਬ ਦੇ ਮਿਹਨਤੀ ਨੌਜਵਾਨਾਂ ਦੇ ਭਵਿੱਖ ਦੀ ਲੜਾਈ ਲੜ ਰਹੇ ਸਨ, ਪਰ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਵਾਬ ਦੇਣ ਦੀ ਬਜਾਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ। ਉਨ੍ਹਾਂ ਨੇ ਪੀਸੀਐੱਸ ਭਰਤੀ ਤੋਂ ਇਲਾਵਾ ਗਮਾਡਾ ਵਿੱਚ 10 ਹਜ਼ਾਰ ਕਰੋੜ ਰੁਪਏ ਦੇ ਕਥਿਤ ਘੁਟਾਲੇ ਅਤੇ ਬਾਬਾ ਫਰੀਦ ਯੂਨੀਵਰਸਿਟੀ ਨਾਲ ਜੁੜੇ ਇਸ ਤੋਂ ਵੀ ਵੱਡੇ ਕਥਿਤ ਘੁਟਾਲਿਆਂ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਸਰਕਾਰ ਨੂੰ ਘੇਰਿਆ।

LEAVE A REPLY

Please enter your comment!
Please enter your name here