ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬੀ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਨੂੰ ‘ਸਿਮਰਨ ਮਿਊਜ਼ਿਕ ਕੰਪਨੀ’ ਲਈ ਵਿਸ਼ੇਸ਼ ਤੌਰ ‘ਤੇ ਗਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਸ਼ਹਿਨਾਜ਼ ਨੇ 2019 ‘ਚ ਇਸ ਕੰਪਨੀ ਨਾਲ ਕਰਾਰ ਕੀਤਾ ਸੀ।