ਲੁਧਿਆਣਾ : ਆਉਣ ਵਾਲੇ ਦਿਨਾਂ ‘ਚ ਮਹਾਨਗਰ ‘ਚ ਪਲਾਸਟਿਕ ਕੈਰੀ ਬੈਗ ਦੀ ਵਰਤੋਂ ‘ਤੇ ਸਖ਼ਤੀ ਵਧ ਸਕਦੀ ਹੈ। ਇਸ ਸਬੰਧੀ ਵਿਧਾਨ ਸਭਾ ਦੀ ਲੋਕਲ ਬਾਡੀ ਕਮੇਟੀ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਸਮੇਤ ਨਗਰ ਨਿਗਮ ਅਤੇ ਪੀ.ਪੀ.ਸੀ.ਬੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਲੁਧਿਆਣਾ ‘ਚ ਹੋਈ ਕਮੇਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਚਰਚਾ ਹੋਈ ਸੀ, ਜਿਸ ਸਬੰਧੀ ਚੇਅਰਮੈਨ ਗੁਰਪ੍ਰੀਤ ਗੋਗੀ ਨੇ ਕਿਹਾ ਕਿ 2016 ‘ਚ ਪਲਾਸਟਿਕ ਦੇ ਕੈਰੀ ਬੈਗ ‘ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਤੱਕ ਇਨ੍ਹਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲੱਗ ਸਕੀ। ਜਿਸ ਕਾਰਨ ਸੀਵਰੇਜ ਜਾਮ ਦੀ ਸਮੱਸਿਆ ਪੈਦਾ ਹੋ ਰਹੀ ਹੈ ਅਤੇ ਕੂੜੇ ਦੇ ਰੂਪ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਸਮੱਸਿਆ ਵੀ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਕਮੇਟੀ ਮੈਂਬਰਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਮਹਾਂਨਗਰ ਵਿੱਚ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਸਬੰਧੀ ਸਖ਼ਤੀ ਵਧਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।
Related Posts
ਆਕਸੀਜਨ ਗੈਸ ਸਿਲੰਡਰ ਨਾਲ ਭਰਿਆ ਕੈਂਟਰ ਪਲਟਣ ਨਾਲ ਵਾਪਰਿਆ ਵੱਡਾ ਹਾਦਸਾ
ਪਤਾਲਪੁਰੀ ਚੌਕ ਕੀਰਤਪੁਰ ਸਾਹਿਬ ਵਿਖੇ ਆਕਸੀਜਨ ਗੈਸ ਸਿਲੰਡਰ ਨਾਲ ਭਰਿਆ ਕੈਂਟਰ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ…
ਪਟਿਆਲਾ ‘ਚ ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਵਿਚਕਾਰ ਝਗੜਾ ਹੋਇਆ ਗਰਮਾ-ਗਰਮ
ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਵਿਚਕਾਰ ਗਰਮਾ-ਗਰਮ ਝਗੜਾ ਹੋਇਆ ਹੈ। ਦੱਸਿਆ ਗਿਆ ਹੈ ਕਿ…
ਅਜਾਦ ਨਗਰ ਵਿਕਾਸ ਕਮੇਟੀ ਦੇ ਮੈਂਬਰ ਕਵਮਸ਼ਨਰ ਨਗਰ ਵਨਗਮ ਨੂੰ ਵਮਲੇ
ਅੱਜ ਮਿਤੀ 7 ਅਕਤੂਬਰ ਦਿਨ ਸੋਮਵਾਰ ਏਕਤਾ, ਸ਼ਾਂਤੀ ਅਤੇ ਵਿਕਾਸ ਦੀ ਪ੍ਰਤੀਕ ਅਜਾਦ ਨਗਰ ਵਿਕਾਸ ਕਮੇਟੀ ਦੇ ਮੈਂਬਰ ਨਗਰ ਨਿਗਮ…