ਕਈ ਕਿਸਾਨ ਹਿਰਾਸਤ ‘ਚ, ਕਿਸਾਨਾਂ ਦੇ ਚੰਡੀਗੜ੍ਹ ਵੱਲ ਮਾਰਚ ਕਰਨ ਤੋਂ ਪਹਿਲਾਂ ਹੀ ਐਕਸ਼ਨ ਮੋਡ ‘ਚ ਆਈ ਪੁਲਿਸ

ਚੰਡੀਗੜ੍ਹ  : ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਚੰਡੀਗੜ੍ਹ ਵੱਲ ਮਾਰਚ ਕਰਨ ਤੋਂ ਪਹਿਲਾਂ ਹੀ ਪੁਲਿਸ ਐਕਸ਼ਨ ਮੋਡ ‘ਚ ਆ ਗਈ ਅਤੇ ਕਈ ਕਿਸਾਨ ਆਗੂਆਂ ਦੇ ਘਰਾਂ ‘ਤੇ ਛਾਪਾ ਮਾਰ ਕੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।

ਚੰਡੀਗੜ੍ਹ ਮਾਰਚ ਤੋਂ ਪਹਿਲਾਂ ਪੁਲਿਸ ਨੇ ਸਮਰਾਲਾ ਵਿਧਾਨ ਸਭਾ ਹਲਕੇ ਵਿੱਚ ਦਰਜਨ ਦੇ ਕਰੀਬ ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਬੀ.ਕੇ.ਯੂ. ਕਾਦੀਆ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ , ਬੀ.ਕੇ.ਯੂ. ਕਾਦੀਆਂ ਦੇ ਮੋਹਨ ਸਿੰਘ ਸੰਧੇਰ , ਬੀ.ਕੇ.ਯੂ. ਦੋਆਬਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਬੀਰ ਸਿੰਘ ਖਿਰਨੀਆ ਨੂੰ ਗ੍ਰਿਫ਼ਤਾਰ ਕਰ ਲਿਆ।ਇਸ ਤੋਂ ਇਲਾਵਾ ਕਈ ਕਿਸਾਨ ਨੇਤਾਵਾਂ ਨੂੰ ਹੋਰ ਜ਼ਿ ਲ੍ਹਿਆਂ ‘ਚ ਵੀ ਹਿਰਾਸਤ ‘ਚ ਲਏ ਜਾਣ ਦੀਆਂ ਖਬਰਾਂ ਹਨ। ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ‘ਚ ਕਿਸਾਨ ਸੰਗਠਨਾਂ ਦੇ ਨੇਤਾ ਅਤੇ ਮੁੱਖ ਮੰਤਰੀ ਮਾਨ ਵਿਚਾਲੇ ਮੀਟਿੰਗ ਹੋਈ ਸੀ। ਪੰਜਾਬ ਦੇ ਮੁੱਖ ਮੰਤਰੀ ਨੇ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਪਰ ਮੀਟਿੰਗ ਵਿੱਚ ਬਹਿਸ ਤੋਂ ਬਾਅਦ ਮੁੱਖ ਮੰਤਰੀ ਅਚਾਨਕ ਮੀਟਿੰਗ ਛੱਡ ਕੇ ਚਲੇ ਗਏ।

ਜਾਣਕਾਰੀ ਅਨੁਸਾਰ ਕਿਸਾਨ ਆਗੂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਟਾਂਡਾ ਪੁਲਿਸ ਨੇ ਸਵੇਰੇ 4 ਵਜੇ ਹਿਰਾਸਤ ਵਿੱਚ ਲੈ ਲਿਆ। ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਅੱਜ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਦੇ ਜੱਦੀ ਪਿੰਡ ਰਸੂਲਪੁਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੂੰ ਕਿਹਾ ਕਿ ਤੁਸੀਂ ਸੜਕਾਂ ‘ਤੇ ਨਾ ਬੈਠੋ। ਭਗਵੰਤ ਮਾਨ ਨੇ ਮੀਟਿੰਗ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਨਾਕਾਬੰਦੀ, ਸੜਕਾਂ ਜਾਮ ਕਰਨਾ ਅਤੇ ਰੇਲ ਗੱਡੀਆਂ ਰੋਕਣਾ ਜਾਂ ਪੰਜਾਬ ਨੂੰ ਬੰਦ ਕਰਨਾ ਸਮੱਸਿਆ ਦਾ ਹੱਲ ਨਹੀਂ ਹੈ। ਪਰ ਕਿਸਾਨ ਨਹੀਂ ਮੰਨੇ, ਜਿਸ ਤੋਂ ਬਾਅਦ ਮੁੱਖ ਮੰਤਰੀ ਮੀਟਿੰਗ ਵਿਚਾਲੇ ਹੀ ਚਲੇ ਗਏ।

Leave a Reply

Your email address will not be published. Required fields are marked *