ਪੰਜਾਬ ਦੇ ਕਪੂਰਥਲਾ ਵਿੱਚ ਵਿਜੀਲੈਂਸ ਵਿਭਾਗ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਕਪੂਰਥਲਾ ਵਿੱਚ ਇੱਕ ਜੀ.ਐਸ.ਟੀ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਤਿੰਦਰਪਾਲ ਸਿੰਘ ਵਜੋਂ ਹੋਈ ਹੈ। ਸੀ.ਐਮ. ਪੋਰਟਲ ‘ਤੇ ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਉਕਤ ਦੋਸ਼ੀ ਖ਼ਿਲਾਫ਼ ਜਲੰਧਰ ਦੇ ਵਿਜੀਲੈਂਸ ਥਾਣੇ ‘ਚ ਮਾਮਲਾ ਦਰਜ ਕਰ ਲਿਆ ਸੀ।
ਉਕਤ ਜੀ.ਐਸ.ਟੀ. ਇੰਸਪੈਕਟਰ ਨੇ ਇਕ ਹੋਰ ਸਾਥੀ ਨਾਲ ਮਿਲ ਕੇ ਵਪਾਰੀ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਪੀੜਤ ਨੇ ਸੀ.ਐੱਮ. ਪੋਰਟਲ ‘ਤੇ ਉਕਤ ਅਧਿਕਾਰੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਉਕਤ ਜੀ.ਐਸ.ਟੀ. ਇੰਸਪੈਕਟਰ ‘ਤੇ ਪੈਂਤੜਾ ਕੱਸ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਕਪੂਰਥਲਾ ਸੁਖਦੇਵ ਸਿੰਘ ਨੇ ਦੱਸਿਆ ਕਿ ਜੀ.ਐਸ.ਟੀ. ਇੰਸਪੈਕਟਰ ਜਤਿੰਦਰਪਾਲ ਨੂੰ ਅੱਜ ਵਿਜੀਲੈਂਸ ਨੇ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਨੇ ਉਕਤ ਇੰਸਪੈਕਟਰ ਖ਼ਿਲਾਫ਼ ਵਪਾਰੀ ਤੋਂ ਰਿਸ਼ਵਤ ਮੰਗਣ ਦੇ ਦੋਸ਼ ‘ਚ ਕਾਰਵਾਈ ਕੀਤੀ ਹੈ।