ਕਾਂਗਰਸ ਵਰਕਰਾਂ ਵੱਲੋਂ ਸਰੀਰ ‘ਤੇ ਜੰਜ਼ੀਰਾਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੈਰ-ਕਾਨੂੰਨੀ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ‘ਚ ਈ.ਡੀ ਨੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਿਆ ਹੈ। ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ‘ਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸੋਨੀਪਤ ਦੇ ਗਾਂਧੀ ਚੌਂਕ ‘ਚ ਕਾਂਗਰਸ ਵਰਕਰਾਂ ਨੇ ਸਰੀਰ ‘ਤੇ ਜੰਜ਼ੀਰਾਂ ਬੰਨ੍ਹ ਕੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ‘ਤੇ ਈ.ਡੀ ਦੀ ਦੁਰਵਰਤੋਂ ਦਾ ਦੋਸ਼ ਲਗਾਇਆ।

ਤੁਸੀਂ ਤਸਵੀਰਾਂ ‘ਚ ਦੇਖ ਸਕਦੇ ਹੋ ਕਿ ਕਿਵੇਂ ਸੋਨੀਪਤ ‘ਚ ਕਾਂਗਰਸੀ ਵਰਕਰਾਂ ਨੇ ਆਪਣੇ ਆਪ ਨੂੰ ਜੰਜ਼ੀਰਾਂ ‘ਚ ਬੰਨ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਕਿਉਂਕਿ ਈ.ਡੀ ਨੇ ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਮਨੀ ਲਾਂਡਰਿੰਗ ਅਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ‘ਚ ਗ੍ਰਿਫਤਾਰ ਕਰਕੇ ਨੌਂ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਇਸ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਈ.ਡੀ ਦੇ ਨਾਲ-ਨਾਲ ਸਰਕਾਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *