42 ਸਾਲ ਦੀ ਜਸਵੀਨ ਸੰਘਾ ਨੇ ਪਿਛਲੇ ਸਾਲ ਸਤੰਬਰ ਵਿੱਚ ਪੰਜ ਦੋਸ਼ਾਂ ਨੂੰ ਕਬੂਲ ਕਰ ਲਿਆ ਸੀ। ਇਨ੍ਹਾਂ ਵਿੱਚ ਕੈਟਾਮੀਨ ਦੀ ਸਪਲਾਈ ਦਾ ਦੋਸ਼ ਵੀ ਸ਼ਾਮਲ ਸੀ, ਜਿਸ ਨਾਲ ਮੌਤ ਜਾਂ ਗੰਭੀਰ ਸਰੀਰਕ ਨੁਕਸਾਨ ਹੋ ਸਕਦਾ ਹੈ।
ਸਜ਼ਾ ਸੁਣਾਏ ਜਾਣ ਤੋਂ ਪਹਿਲਾਂ, ਜਦੋਂ ਪੈਰੀ ਦੇ ਪਰਿਵਾਰਕ ਮੈਂਬਰ ਅਦਾਲਤ ਵਿੱਚ ਆਪਣੀ ਗੱਲ ਰੱਖ ਰਹੇ ਸਨ, ਤਦੋਂ ਸੰਘਾ ਰੋ ਪਈ। ਜੱਜ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਪਰਾਧਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗ੍ਰਿਫ਼ਤਾਰੀ ਤੋਂ ਬਾਅਦ ਦੇ ਸਾਲਾਂ ਵਿੱਚ ਸੰਘਾ ਨੇ ਆਪਣੇ ਕੀਤੇ ‘ਤੇ ਕੋਈ ਪਛਤਾਵਾ ਨਹੀਂ ਦਿਖਾਇਆ।