ਕੰਟੀਨ ‘ਚ ਫਾਸਟ ਫੂਡ ਖਾਉਣ ਵਾਲੇ ਵਿਦਿਆਰਥੀਆਂ ਲਈ ਖਾਸ ਖ਼ਬਰ

ਕਾਲਜਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਦੀਆਂ ਕੰਟੀਨਾਂ ’ਚ ਫਾਸਟ ਫੂਡ ਦੀ ਵਿਕਰੀ ’ਤੇ ਪਾਬੰਦੀ ਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਫਾਸਟ ਫੂਡ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਰਅਸਲ, ਬਰਗਰ, ਕੇਕ, ਸਮੋਸੇ ਸਮੇਤ ਬਹੁਤ ਸਾਰੇ ਫਾਸਟ ਫੂਡ ਹਨ ਜੋ ਕੰਟੀਨ ਵਿੱਚ ਬੱਚਿਆਂ ਨੂੰ ਦਿੱਤੇ ਜਾਂਦੇ ਹਨ। ਫਾਸਟ ਫੂਡ ਕਾਰਨ ਬੱਚਿਆਂ ਨੂੰ ਕਈ ਬੀਮਾਰੀਆਂ ਦਾ ਖਤਰਾ ਰਹਿੰਦਾ ਹੈ।

ਇਕ ਰਿਪੋਰਟ ਮੁਤਾਬਕ ਮੋਟਾਪਾ ਅਤੇ ਸ਼ੂਗਰ ਵਰਗੀਆਂ ਗੰਭੀਰ ਬੀਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਯੂ.ਜੀ.ਸੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਕਾਰਨ ਯੂ.ਜੀ.ਸੀ ਨੇ ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਉੱਚ ਸਿੱਖਿਆ ਸੰਸਥਾਵਾਂ ਨੂੰ ਆਪਣੀਆਂ ਕੰਟੀਨਾਂ ਵਿੱਚ ਫਾਸਟ ਫੂਡ ਦੀ ਵਿਕਰੀ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿੱਚ ਕੋਲਡ ਡਰਿੰਕਸ, ਨੂਡਲਜ਼, ਪੀਜ਼ਾ, ਬਰਗਰ, ਫਰੈਂਚ ਫਰਾਈਜ਼ ਆਦਿ ਸ਼ਾਮਲ ਹਨ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਯੂ.ਜੀ.ਸੀ ਨੇ ਇਸ ਸਬੰਧ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਕਮਿਸ਼ਨ ਵੱਲੋਂ ਸਾਲ 2016 ਅਤੇ 2018 ਵਿੱਚ ਵੀ ਅਜਿਹੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਯੂ.ਜੀ.ਸੀ ਨੇ ਆਪਣੀਆਂ ਪੁਰਾਣੀਆਂ ਸਲਾਹਾਂ ਵਿੱਚ ਵਿਦਿਆਰਥੀਆਂ ਨੂੰ ਸਿਹਤ ਅਤੇ ਸਿਹਤਮੰਦ ਚੀਜ਼ਾਂ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਸੀ।  ਕਾਲਜ ਦੇ ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆਂ ਨੂੰ ਹੋਟਲਾਂ/ਰੈਸਟੋਰੈਂਟਾਂ ਵਿੱਚ ਫਾਸਟ ਫੂਡ ਖਾਣ ਤੋਂ ਨਹੀਂ ਰੋਕਿਆ ਜਾ ਸਕਦਾ। ਪਰ ਉਨ੍ਹਾਂ ਨੂੰ ਫਾਸਟ ਫੂਡ ਤੋਂ ਸੂਚੇਤ ਕੀਤਾ ਜਾ ਸਕਦਾ ਹੈ। ਯੂ.ਜੀ.ਸੀ ਨੇ ਬੱਚਿਆਂ ਨੂੰ ਫਾਸਟ ਫੂਡ ਤੋਂ ਦੂਰ ਰਹਿਣ ਅਤੇ ਸਿਹਤਮੰਦ ਭੋਜਨ ਖਾਣ ਲਈ ਕਿਹਾ ਹੈ।

Leave a Reply

Your email address will not be published. Required fields are marked *