ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਿੱਤੇ ਗਏ ਹਫ਼ਤੇ ਦਾ ਅੱਜ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਫ਼ੈਸਲਾ ਦਿੰਦਿਆਂ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਸਰਹੱਦ ਖੋਲ੍ਹਣ ਅਤੇ ਨਾਕਾਬੰਦੀ ਹਟਾਉਣ ਦੇ ਹੁਕਮ ਦਿੱਤੇ ਸਨ। ਕਿਸਾਨ ਆਗੂਆਂ ਨੇ ਅਗਲੀ ਰਣਨੀਤੀ ਉਲੀਕਣ ਲਈ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਪੰਜਾਬ ਤੋਂ ਕਿਸਾਨਾਂ ਦਾ ਇੱਕ ਜੱਥਾ ਟਰਾਲੀਆਂ ਵਿੱਚ ਛੇ ਮਹੀਨੇ ਦਾ ਰਾਸ਼ਨ ਲੈ ਕੇ ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ਪਹੁੰਚੇਗਾ। ਹਰਿਆਣਾ ਪੁਲਿਸ ਨੇ ਬਿਨਾਂ ਇਜਾਜ਼ਤ ਦੇ ਇਕੱਠ, ਮੀਟਿੰਗਾਂ ਅਤੇ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਬਾਰਡਰ ਅਜੇ ਤੱਕ ਨਹੀਂ ਖੁੱਲ੍ਹਿਆ ਹੈ ਅਤੇ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਏ ਗਏ 8 ਲੇਅਰ ਬੈਰੀਕੇਡਿੰਗ ਨੂੰ ਹਰਿਆਣਾ ਸਰਕਾਰ ਨਹੀਂ ਅਜੇ ਨਹੀਂ ਹਟਾਏਗੀ।
Related Posts
ਪੀ.ਜੀ.ਆਈ ‘ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ
ਪੀ.ਜੀ.ਆਈ ‘ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ। ਹਾਲਾਂਕਿ ਬੀਤੇ ਦਿਨ ਪੀ.ਜੀ.ਆਈ ਪ੍ਰਸ਼ਾਸਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ…
ਬੀਕੇਯੂ ਉਗਰਾਹਾਂ ਵੱਲੋਂ 1 ਸਤੰਬਰ ਨੂੰ ਚੰਡੀਗੜ੍ਹ ਚੱਲੋ ਦਾ ਐਲਾਨ ਕੀਤਾ ਗਿਆ
ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਬੀਕੇਯੂ ਉਗਰਾਹਾਂ ਵੱਲੋਂ ਆਪਣੇ ਖੇਤੀ ਨੀਤੀ ਮੋਰਚੇ ਦੇ ਪਹਿਲੇ ਪੜਾਅ ਵਜੋਂ 27 ਤੋਂ 31 ਅਗਸਤ…
AAP ਆਗੂ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ
ਤਰਨਤਾਰਨ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਪਿੰਡ ਠੱਤਕਪੁਰਾ ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਕਾਰ…