Google search engine
HomePatiala Updatesਜਨਗਣਨਾ-2027 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਜਨਗਣਨਾ-2027 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਮਾਨਸਾ, 23 ਅਪ੍ਰੈਲ:

ਡੀਸੀ ਨਵਜੋਤ ਕੌਰ ਵੱਲੋਂ ਜਨਗਣਨਾ ਸਬੰਧੀ ਪ੍ਰਕਿਰਿਆ ਨੂੰ ਡਿਜੀਟਲ ਮੋਡ ਰਾਹੀਂ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਦੇ ਨਿਰਦੇਸ਼

30 ਅਪ੍ਰੈਲ ਤੋਂ 14 ਮਈ ਤੱਕ ਖੁੱਲ੍ਹੇਗਾ ਸਵੈ-ਗਣਨਾ ਪੋਰਟਲ, ਲੋਕ ਆਨਲਾਈਨ ਦਰਜ ਕਰ ਸਕਣਗੇ ਆਪਣੇ ਵੇਰਵੇ

24 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਫੀਲਡ ਟ੍ਰੇਨਰਾਂ ਵਲੋਂ ਸੈਸ਼ਨ ਅਧਾਰਿਤ ਸਿਖਲਾਈ

ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ-ਕਮ- ਪ੍ਰਿੰਸੀਪਲ ਸੈਂਸਜ਼ ਅਫ਼ਸਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਚਾਰਜ ਸੈਂਸਜ਼ ਅਫ਼ਸਰਾਂ ਨੂੰ ਜਨਗਣਨਾ ਪ੍ਰਕਿਰਿਆ ਦੇ ਪ੍ਰਸ਼ਾਸਨਿਕ ਪਹਿਲੂਆਂ ਅਤੇ ਤਕਨੀਕੀ ਬਾਰੀਕੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਦੀ ਪੂਰੀ ਕਾਰਵਾਈ ਹਾਈ-ਟੈਕ ਤਰੀਕੇ ਨਾਲ ‘ਡਿਜੀਟਲ ਮੋਡ’ ਰਾਹੀਂ ਪੂਰੀ ਕੀਤੀ ਜਾਵੇਗੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੱਤੀ ਕਿ ਆਮ ਲੋਕਾਂ ਦੀ ਸਹੂਲਤ ਲਈ ‘ਸਵੈ-ਗਣਨਾ’ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ https://se.census.gov.in/
ਪੋਰਟਲ, 30 ਅਪ੍ਰੈਲ ਤੋਂ 14 ਮਈ 2026 ਤੱਕ ਖੁੱਲ੍ਹੇਗਾ, ਜਿਸ ਰਾਹੀਂ ਕੋਈ ਵੀ ਵਿਅਕਤੀ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। ਇਸ ਤੋਂ ਬਾਅਦ ਗਿਣਤੀਕਾਰਾਂ ਵੱਲੋ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ।

ਜਨਗਣਨਾ ਲਈ ਤਾਇਨਾਤ ਅਮਲੇ ਲਈ ਸਿਖਲਾਈ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ 26 ਫੀਲਡ ਟ੍ਰੇਨਰਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਹੁਣ ਅਗਲੇ ਪੜਾਅ ਤਹਿਤ ਵੱਖ-ਵੱਖ ਬੈਚਾਂ ਵਿੱਚ ਸੈਸ਼ਨ ਅਧਾਰਿਤ ਸਿਖਲਾਈ 24 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਹ ਸਿਖਿਆਰਥੀ ਹੀ ਫੀਲਡ ਵਿੱਚ ਜਾ ਕੇ ਘਰ-ਘਰ ਜਨਗਣਨਾ ਸਬੰਧੀ ਮੋਬਾਈਲ ਐਪ ਵਿੱਚ ਡਾਟਾ ਇੰਦਰਾਜ ਕਰਨਗੇ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਜਨਗਣਨਾ ਦੇ ਅੰਕੜੇ ਸਹੀ ਅਤੇ ਸਪੱਸ਼ਟ ਪ੍ਰਾਪਤ ਕੀਤੇ ਜਾ ਸਕਣ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਹਰਜਿੰਦਰ ਸਿੰਘ ਜੱਸਲ, ਉਪ ਅਰਥ ਤੇ ਅੰਕੜਾ ਸਲਾਹਕਾਰ ਰਣਜੀਤ ਸਿੰਘ, ਮਾਸਟਰ ਟ੍ਰੇਨਰ ਸੁਸ਼ੀਲ ਕੁਮਾਰ ਗੋਇਲ ਤੇ ਜ਼ਿਲ੍ਹਾ ਕੋਆਰਡੀਨੇਟਰ ਲਵਦੀਪ ਸਿੰਘ ਸਮੇਤ ਜਨਗਣਨਾ ਪ੍ਰਕਿਰਿਆ ਨਾਲ ਜੁੜੇ ਹੋਰ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI