ਜਲੰਧਰ : ਜ਼ਿਲ੍ਹਾ ਜਲੰਧਰ ਦੇ ਰਾਧਾ ਸੁਆਮੀ ਸਤਿਸੰਗ ਘਰ ਨੰਬਰ 1 ਸੈਂਟਰ ਜੇਲ੍ਹ ਰੋਡ ਵਿੱਚ ਨਵੇਂ ਡੇਰਾ ਬਿਆਸ ਮੁਖੀ ਜਸਦੀਪ ਸਿੰਘ ਗਿੱਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨਾਲ ਜ਼ੋਨਲ ਸਕੱਤਰ ਸੁਨੀਲ ਤਲਵਾੜ ਵੀ ਮੌਜੂਦ ਹਨ। ਜਿਵੇਂ ਹੀ ਸ਼ਹਿਰ ਵਾਸੀਆਂ ਨੂੰ ਹਜ਼ੂਰ ਦੇ ਆਉਣ ਦਾ ਪਤਾ ਲੱਗਾ ਤਾਂ ਭਾਰੀ ਸੰਗਤ ਇਕੱਠੀ ਹੋ ਗਈ। ਆਸ ਪਾਸ ਦੇ ਸਾਰੇ ਚੌਕ ਬੰਦ ਕਰ ਦਿੱਤੇ ਗਏ। ਬਾਬਾ ਜੀ ਦੇ ਦਰਸ਼ਨਾਂ ਲਈ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਪਤਾ ਲੱਗਾ ਹੈ ਕਿ ਸੰਗਤ ਇੰਨੀ ਜ਼ਿਆਦਾ ਹੈ ਕਿ ਪਾਰਕਿੰਗ ਵੀ ਪੂਰੀ ਤਰ੍ਹਾਂ ਭਰੀ ਹੋਈ ਹੈ, ਲੋਕਾਂ ਨੂੰ ਆਪਣੇ ਵਾਹਨ ਪਾਰਕ ਕਰਨ ਲਈ ਜਗ੍ਹਾ ਵੀ ਨਹੀਂ ਮਿਲ ਰਹੀ ਹੈ। ਹਾਲ ਹੀ ਵਿੱਚ ਰਾਧਾ ਸੁਆਮੀ ਡੇਰੇ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ਸੀ। ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਰਿਸ਼ਤੇਦਾਰਾਂ ਵਿੱਚੋਂ ਇੱਕ ਹਨ। ਉਹ ਪਿਛਲੇ ਲਗਭਗ 5 ਦਹਾਕਿਆਂ ਤੋਂ ਆਪਣੇ ਪਰਿਵਾਰ ਨਾਲ ਡੇਰਾ ਬਿਆਸ ਵਿੱਚ ਰਹਿ ਰਹੇ ਹਨ।