Monday, November 16, 2026
Home Patiala Updates ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ...

ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ

0
7

ਪਟਿਆਲਾ, 14 ਨਵੰਬਰ:

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸ.ਐਲ.ਪੀ. ਨੰਬਰ 3894 ਆਫ਼ 2025 ਵਿੱਚ ਮਿਤੀ 28 ਸਤੰਬਰ 2026 ਨੂੰ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਚੋਣਾਂ ਲਈ ਮੋਨੀਟਰਿੰਗ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਇਨ੍ਹਾਂ ਚੋਣਾਂ ਦੌਰਾਨ ਚੋਣ ਲੜ ਰਹੇ ਉਮੀਦਵਾਰ ਜਾਂ ਵੋਟਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਮੋਨੀਟਰਿੰਗ ਕਮੇਟੀ ਦੀ ਈਮੇਲ ਆਈ ‘ਤੇ ਕਰ ਸਕਦੇ ਹਨ।
ਸ੍ਰੀ ਫੋਗਾਟ ਨੇ ਦੱਸਿਆ ਕਿ ਇਸ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ justice.r.sharma.committee@gmail.com ਆਮ ਲੋਕਾਂ ਦੀ ਜਾਣਕਾਰੀ ਲਈ ਜਨਤਕ ਕੀਤੀ ਗਈ ਹੈ।

LEAVE A REPLY

Please enter your comment!
Please enter your name here