ਨਵ-ਨਿਯੁਕਤ ਰਾਜਪਾਲ ਗੁਲਾਬਚੰਦ ਕਟਾਰੀਆ ਦੀ ਵਿਗੜੀ ਸਿਹਤ

ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਰਾਜਪਾਲ ਗੁਲਾਬਚੰਦ ਕਟਾਰੀਆ ਦੀ ਸਿਹਤ ਬੀਤੇ ਦਿਨ ਅਚਾਨਕ ਵਿਗੜ ਗਈ ਸੀ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਛਾਤੀ ਵਿੱਚ ਦਰਦ ਸੀ ਅਤੇ ਜਦੋਂ ਡਾਕਟਰ ਨੂੰ ਚੈੱਕਅਪ ਲਈ ਬੁਲਾਇਆ ਗਿਆ ਤਾਂ ਉਨ੍ਹਾਂ ਦਾ ਬੀ.ਪੀ ਘੱਟ ਪਾਇਆ ਗਿਆ। ਸਵੇਰੇ ਰਿਪੋਰਟਾਂ ਦੀ ਜਾਂਚ ਤੋਂ ਬਾਅਦ ਸਭ ਕੁਝ ਆਮ ਵਾਂਗ ਹੋ ਗਿਆ ਅਤੇ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਸਵੇਰੇ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

Leave a Reply

Your email address will not be published. Required fields are marked *