ਜਾਣਕਾਰੀ ਅਨੁਸਾਰ ਬਿਨਾਂ ਐਨ.ਓ.ਸੀ ਤੋਂ ਰਜਿਸਟਰੇਸ਼ਨ ਕਰਵਾਉਣ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਕਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ‘ਚ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤੀ ਵਧਾਉਣ ਦੀ ਯੋਜਨਾ ਬਣਾਈ ਗਈ ਹੈ।ਇਸ ਸਬੰਧੀ ਪ੍ਰਸਤਾਵ, ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਤੋਂ ਛੋਟ ਦੇਣ ਦੀ ਸਿਫਾਰਿਸ਼ ਦੇ ਨਾਲ-ਨਾਲ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ, ਜਿਸ ਦਾ ਏਜੰਡਾ ਮੁੱਖ ਮੰਤਰੀ ਦੇ ਦਸਤਖਤਾਂ ਨਾਲ ਜਾਰੀ ਕੀਤਾ ਗਿਆ ਹੈ। ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਗੈਰ ਕਾਨੂੰਨੀ ਕਲੋਨੀਆਂ ਬਣਾਉਣ ਵਾਲੇ ਵਿਅਕਤੀ ਨੂੰ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰ੍ਹਾਂ ਗੈਰ-ਕਾਨੂੰਨੀ ਕਲੋਨੀਆਂ ਬਣਾਉਣ ਵਾਲਿਆਂ ਨੂੰ ਘੱਟੋ-ਘੱਟ 5 ਸਾਲ ਅਤੇ 10 ਸਾਲ ਤੱਕ ਦੀ ਸਜ਼ਾ ਦੇਣ ਦੀ ਵਿਵਸਥਾ ਹੋਵੇਗੀ, ਜਿਸ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ‘ਚ ਸੋਧ ਦੀ ਪ੍ਰਕਿ ਰਿਆ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਅਦਾਲਤ ਵੱਲੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਣ ਦਾ ਦਿੱਤਾ ਹੁਕਮ
ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਈ.ਡੀ ਨੇ ਕਰੋੜਾਂ ਰੁਪਏ ਦੇ ਘਪਲੇ ‘ਚ…
ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕੀਤਾ ਗਿਆ ਵੱਡਾ ਹਮਲਾ
ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ ਰਵਨੀਤ ਬਿੱਟੂ ਅੱਜ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ। ਕੇਂਦਰੀ…
SGPC ਦਫ਼ਤਰ ਦੇ ਮੁਲਾਜ਼ਮ ਦਾ ਕਤਲ ਮਾਮਲਾ ਦੇ ਮੁੱਖ ਦੋਸ਼ੀ ਸੁਖਬੀਰ ਸਿੰਘ ਗ੍ਰਿਫ਼ਤਾਰ
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਜਿੱਥੇ ਐੱਸ.ਜੀ.ਪੀ.ਸੀ. ਧਰਮ ਪ੍ਰਚਾਰ ਦੇ…