Home National ਨੂਹ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ, 5 ਪੁਲਿਸ ਕਰਮਚਾਰੀਆਂ ਦੀ ਮੌਤ

ਨੂਹ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ, 5 ਪੁਲਿਸ ਕਰਮਚਾਰੀਆਂ ਦੀ ਮੌਤ

0
85

ਨੂੰਹ: ਜ਼ਿਲ੍ਹੇ ਵਿੱਚ ਕੁੰਡਲੀ-ਮਾਨੇਸਰ-ਪਲਵਲ (KMP) ਐਕਸਪ੍ਰੈਸਵੇਅ ‘ਤੇ ਮੰਗਲਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਉੱਤਰ ਪ੍ਰਦੇਸ਼ ਪੁਲਿਸ ਦੇ 5 ਕਰਮਚਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਧੂਲਾਵਟ ਟੋਲ ਪਲਾਜ਼ਾ ਨੇੜੇ ਕਰੀਬ 10:30 ਵਜੇ ਵਾਪਰਿਆ।

ਮੁੱਢਲੀ ਜਾਂਚ ਮੁਤਾਬਕ ਪੁਲਿਸ ਟੀਮ ਜਾਲੌਨ ਤੋਂ ਸਕਾਰਪੀਓ ਗੱਡੀ ਵਿੱਚ ਜਾ ਰਹੀ ਸੀ। ਚਸ਼ਮਦੀਦਾਂ ਅਨੁਸਾਰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਤੇਜ਼ ਰਫ਼ਤਾਰ ਕਾਰਨ ਡਰਾਈਵਰ ਨੇ ਗੱਡੀ ‘ਤੇ ਕੰਟਰੋਲ ਗੁਆ ਦਿੱਤਾ ਅਤੇ ਵਾਹਨ ਅੱਗੇ ਚੱਲ ਰਹੀ ਗੱਡੀ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਸਕਾਰਪੀਓ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਾਰੇ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਅਤੇ ਰਾਹਤ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਵਾਹਨ ਵਿਚੋਂ ਬਾਹਰ ਕੱਢਿਆ। ਅਧਿਕਾਰੀਆਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਅਤੇ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਜਾਰੀ ਹੈ। ਸ਼ੁਰੂਆਤੀ ਜਾਂਚ ਵਿੱਚ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here