ਪਟਿਆਲਾ : ਬਾਬੂ ਸਿੰਘ ਕਲੋਨੀ ਵਿੱਚ ਦੇਰ ਰਾਤ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੋਲੀਆਂ ਸ਼ਿਵ ਸੈਨਾ ਬਾਲ ਠਾਕਰੇ ਹਰੀਸ਼ ਸਿੰਗਲਾ ਗਰੁੱਪ ਦੇ ਮੈਂਬਰ ਅਤੇ ਸ਼ਿਵ ਸੈਨਾ ਆਗੂ ਸ਼ੰਕਰ ਭਾਰਦਵਾਜ ਦੇ ਘਰ ਲੱਗੀਆਂ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ 15 ਤੋਂ 20 ਨੌਜਵਾਨ ਹੱਥਾਂ ‘ਚ ਇੱਟਾਂ ਅਤੇ ਡੰਡਿਆਂ ਨਾਲ ਹਮਲਾ ਕਰਦੇ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਘਰ ‘ਤੇ ਗੋਲੀਆਂ ਵੀ ਚਲਾਈਆਂ। ਘਟਨਾ ਸੀ.ਸੀ.ਟੀ.ਵੀ ‘ਚ ਕੈਦ ਹੋ ਗਈ। ਇੱਕ ਸਾਥੀ ਜ਼ਖ਼ਮੀ ਹੋ ਗਿਆ ਹੈ, ਜਿਸ ਦੇ ਪੱਟ ਵਿੱਚ ਗੋਲੀ ਲੱਗੀ ਹੈ ਅਤੇ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ‘ਚ ਜ਼ਖਮੀ ਹੋਏ ਗੌਰਵ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਰਾਤ ਨੂੰ ਕੁਝ ਅਣਪਛਾਤੇ ਲੋਕਾਂ ਨੇ ਪਹਿਲਾਂ ਉਸ ਨੂੰ ਬੁਲਾਇਆ ਅਤੇ ਫਿਰ ਗੋਲੀ ਚਲਾ ਦਿੱਤੀ ਜੋ ਉਸ ਦੇ ਪੱਟ ‘ਚ ਸਿੱਧੀ ਜਾ ਲੱਗੀ।
Related Posts
ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵਿਚਾਲੇ ਹੋਈ ਤਿੱਖੀ ਬਹਿਸ
ਸੰਸਦ ‘ਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ…
ਗਿੱਦੜਬਾਹਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਨੂੰ ਚੋਣ ਪ੍ਰਚਾਰ ਇੰਚਾਰਜ ਕੀਤਾ ਗਿਆ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਗਾਮੀ…
ਸੁਖਬੀਰ ਦੀ ਅਣਗਹਿਲੀ ਕਾਰਨ ਅਕਾਲੀ ਦਲ ਕਮਜ਼ੋਰ ਹੋਇਆ : ਢੀਂਡਸਾ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ…