ਪੀਓਕੇ ਤੋਂ ਬਿਨਾਂ ਜੰਮੂ-ਕਸ਼ਮੀਰ ਅਧੂਰਾ ਹੈ : ਰਾਜਨਾਥ ਸਿੰਘ

ਸ੍ਰੀਨਗਰ : ਸ਼੍ਰੀਨਗਰ ਦੌਰੇ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੀਓਕੇ ਯਾਨੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੀਓਕੇ ਤੋਂ ਬਿਨਾਂ ਜੰਮੂ-ਕਸ਼ਮੀਰ ਅਧੂਰਾ ਹੈ।

ਮਕਬੂਜ਼ਾ ਕਸ਼ਮੀਰ ਪਾਕਿਸਤਾਨ ਲਈ ਵਿਦੇਸ਼ੀ ਧਰਤੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ ਅਤੇ ਉਹ ਇਸ ਜ਼ਮੀਨ ਦੀ ਵਰਤੋਂ ਅੱਤਵਾਦ ਫੈਲਾਉਣ ਲਈ ਕਰ ਰਿਹਾ ਹੈ। ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਅਖਨੂਰ ‘ਚ 9ਵੇਂ ਆਰਮਡ ਫੋਰਸਿਜ਼ ਵੈਟਰਨਜ਼ ਡੇ ਪ੍ਰੋਗਰਾਮ ‘ਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ 1965 ਵਿੱਚ ਅਖਨੂਰ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਹੋਈ ਸੀ।

ਭਾਰਤ ਨੇ ਪਾਕਿਸਤਾਨੀ ਫੌਜ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਸੀ। ਹੁਣ ਤੱਕ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਈਆਂ ਸਾਰੀਆਂ ਜੰਗਾਂ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਹੈ। 1965 ਤੋਂ ਪਾਕਿਸਤਾਨ ਨੇ ਭਾਰਤ ਵਿੱਚ ਗੈਰ-ਕਾਨੂੰਨੀ ਘੁਸਪੈਠ ਅਤੇ ਅੱਤਵਾਦ ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕਰ ਦਿੱਤਾ ਸੀ। ਰਾਜਨਾਥ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਕਸ਼ਮੀਰ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿਚਲੇ ਪਾੜੇ ਨੂੰ ਪੂਰਾ ਕਰਨਾ ਹੈ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਇਸ ਦਿਸ਼ਾ ‘ਚ ਕਦਮ ਚੁੱਕ ਰਹੇ ਹਨ। ਅਖਨੂਰ ਵਿੱਚ ਵੈਟਰਨਜ਼ ਡੇ ਦਾ ਜਸ਼ਨ ਸਾਬਤ ਕਰਦਾ ਹੈ ਕਿ ਅਖਨੂਰ ਦਾ ਸਾਡੇ ਦਿਲਾਂ ਵਿੱਚ ਵੀ ਉਹੀ ਸਥਾਨ ਹੈ ਜੋ ਦਿੱਲੀ ਲਈ ਹੈ।

Leave a Reply

Your email address will not be published. Required fields are marked *