ਪੁਲਿਸ ਵੱਲੋਂ ਆਜ਼ਾਦੀ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਬੱਸ ਅੱਡਿਆਂ ਦੀ ਲਈ ਤਲਾਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ਦੀ ਤਲਾਸ਼ੀ ਲਈ। ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਇੱਕ-ਇੱਕ ਮੁਹਿੰਮ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਰਾਜ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀ.ਪੀ./ਐਸ.ਐਸ.ਪੀ. ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਅਧੀਨ ਬੱਸ ਸਟੈਂਡਾਂ ਦੀ ਢੁਕਵੀਂ ਘੇਰਾਬੰਦੀ ਕਰਨ ਅਤੇ ਪੂਰੀ ਤਰ੍ਹਾਂ ਤਲਾਸ਼ੀ ਲੈਣ ਦੇ ਹੁਕਮ ਦਿੱਤੇ ਗਏ ਅਤੇ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਵੱਧ ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ।

Leave a Reply

Your email address will not be published. Required fields are marked *