ਪੰਜਾਬ ਦੇ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਕੀਤਾ ਗਿਆ ਵੱਡਾ ਐਲਾਨ। ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ਦੇ ਚੱਲਦਿਆਂ ਕਿਸਾਨਾਂ ਨੇ 15 ਅਗਸਤ ਨੂੰ ਸੂਬੇ ‘ਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦੇ ਚੱਲਦਿਆਂ ਸੂਬੇ ਭਰ ‘ਚ ਕਿਸਾਨ ਟਰੈਕਟਰ ਰੈਲੀ ਕੱਢ ਕੇ ਸੰਘਰਸ਼ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ। ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ 15 ਅਗਸਤ ਨੂੰ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦੇ ਚੱਲਦਿਆਂ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢੇ ਜਾਣਗੇ, ਜਦਕਿ ਪੰਜਾਬ ‘ਚ ਵੀ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ ਅਤੇ 15 ਅਗਸਤ ਨੂੰ ਹਰ ਰੋਜ਼ ਵੱਧ ਤੋਂ ਵੱਧ ਕਿਸਾਨਾਂ ਨੂੰ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 15 ਤਰੀਕ ਦੀ ਟਰੈਕਟਰ ਰੈਲੀ ਤੋਂ ਪਹਿਲਾਂ ਕਿਸਾਨਾਂ ਨੇ 1 ਅਗਸਤ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ।
Related Posts
ਨੀਰਜ ਚੋਪੜਾ ਨੇ ਪਹਿਲੀ ਕੋਸ਼ਿਸ਼ ’ਚ ਹੀ ਫਾਈਨਲ ਲਈ ਕੀਤਾ ਕੁਆਲੀਫਾਈ
ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ 89.34 ਮੀਟਰ ਦਾ ਥਰੋਅ ਸੁੱਟ ਕੇ ਫਾਈਨਲ ਵਿੱਚ ਆਪਣੀ ਥਾਂ…
ਰਾਜਸਥਾਨ ਸਰਕਾਰ ਵੱਲੋਂ ਲੋਕਾਂ ਨੂੰ ਦਿੱਤਾ ਵੱਡਾ ਝਟਕਾ , ਬਿਜਲੀ ਤੇ ਸਮਾਰਟਫੋਨ ਸਕੀਮਾਂ ਕੀਤੀਆਂ ਬੰਦ
ਰਾਜਸਥਾਨ ਸਰਕਾਰ ਨੇ ਬਿਜਲੀ ਅਤੇ ਸਮਾਰਟਫੋਨ ਸਕੀਮਾਂ ‘ਚ ਵੱਡਾ ਬਦਲਾਅ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਝਟਕਾ ਲੱਗਾ ਹੈ। ਇਸ…
ਇੰਦੌਰ ਵਿਖੇ ਸੈਂਟਰਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮਿਲੀ ਮੇਲ
ਇੰਦੌਰ ਵਿਖੇ IIT ਵਿੱਚ ਸੈਂਟਰਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਭੇਜੀ ਗਈ ਹੈ। ਇਸ ਵਿੱਚ ਕਿਹਾ ਗਿਆ…