ਪੰਜਾਬ ‘ਚ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕਾਰੋਬਾਰੀ ਇਸ ਸਮੇਂ ਡਰ ਦੇ ਮਾਹੌਲ ‘ਚ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੂੰ ਲਗਾਤਾਰ ਫਿਰੌਤੀ ਦੀ ਮੰਗ ਕਰਨ ਵਾਲੇ ਦੋਸ਼ੀਆਂ ਨੂੰ ਟ੍ਰੈਕ ਕਰਨ ਅਤੇ ਕਾਬੂ ਕਰਨ ਵਿੱਚ ਸਫਲਤਾ ਮਿਲ ਰਹੀ ਹੈ। ਅੰਮ੍ਰਿਤਸਰ ਪੁਿਲਸ ਨੇ ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਗੋਲਡੀ ਬਰਾੜ ਦੇ ਗੁੰਡੇ ਹਨ ਅਤੇ ਉਹ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਪੁਲਿਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੋਹਾਲੀ, ਚੰਡੀਗੜ੍ਹ ਨੇੜੇ ਇੱਕ ਸਕਿਓਰਿਟੀ ਫਾਰਮ ਮਾਲਕ ਦੀ ਫਾਰਚੂਨਰ ਕਾਰ ‘ਤੇ 8 ਰਾਊਂਡ ਫਾਇਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਪੁਲਿਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਹ ਦੋਵੇਂ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਹਨ। ਮੁਲਜ਼ਮਾਂ ਦੀ ਪਛਾਣ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਿਲਸ ਨੇ ਦੱਸਿਆ ਕਿ ਮੋਹਾਲੀ ‘ਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਪਟਿਆਲਾ ਤੋਂ ਫਰੀਦਕੋਟ ਤੋਂ ਹੁੰਦੇ ਹੋਏ ਅੰਮ੍ਰਿਤਸਰ ਪਹੁੰਚੇ ਅਤੇ ਇੱਥੋਂ ਉਨ੍ਹਾਂ ਨੇ ਰੇਲ ਗੱਡੀ ਰਾਹੀਂ ਮੁੰਬਈ ਜਾਣਾ ਸੀ ਪਰ ਪੁਲਿਸ ਨੇ ਜਾਲ ਵਿਛਾ ਕੇ ਇਨ੍ਹਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ।
Related Posts
ਪਟਿਆਲਾ ‘ਚ ਡਾਇਰੀਆ ਦੇ ਮਰੀਜ਼ਾਂ ‘ਚ ਹੋਇਆ ਵਾਧਾ
ਪਟਿਆਲਾ ਜ਼ਿਲ੍ਹੇ ‘ਚ ਡਾਇਰੀਆ ਦੇ ਮਰੀਜ਼ਾਂ ‘ਚ ਵਾਧਾ ਹੋਣ ਕਾਰਨ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਿਹਤ ਵਿਭਾਗ ਪਟਿਆਲਾ ਨੇ…
ਡੀਟੀਐੱਫ ਵੱਲੋਂ ਅਧਿਆਪਕ ਲਹਿਰ ਸ਼ੁਰੂ ਕਰਨ ਦਾ ਅਹਿਦ ਕੀਤਾ ਗਿਆ
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੱਤ ਮੈਂਬਰੀ ਸੰਚਾਲਨ ਕਮੇਟੀ ਦੀ ਅਗਵਾਈ ਅਤੇ ਦੇਖ-ਰੇਖ ਹੇਠ ਹੋਇਆ ਸੂਬਾਈ ਡੈਲੀਗੇਟ ਇਜਲਾਸ ਅੱਜ ਸਮਾਪਤ…
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਨਹੀਂ ਮਿਲੀ ਅਦਾਲਤ ਵੱਲੋਂ ਰਾਹਤ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ…