ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਅਤੇ ਆਖਰੀ ਦਿਨ ਦੀ ਕਾਰਵਾਈ ਅੱਜ ਖਤਮ ਹੋ ਗਈ ਹੈ। ਇਸ ਦੌਰਾਨ ਕਈ ਬਿੱਲ ਪਾਸ ਕੀਤੇ ਗਏ। ਪੰਜਾਬ ਅਸੈਂਬਲੀ ਹਾਊਸ ਵਿੱਚ ‘ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ-2024’ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਸਦਨ ਵਿੱਚ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀ ਵਾਰ ਦੇ ਮੁਕਾਬਲੇ ਇਸ ਸਾਲ ਜੀ.ਐਸ.ਟੀ ਵਿੱਚ ਭਾਰੀ ਵਾਧਾ ਹੋਇਆ ਹੈ।
1. ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਗੁਡਜ਼ ਐਂਡ ਸਰਵਿਸਿਜ਼ ਸੋਧ ਬਿੱਲ-2024’ ਪੇਸ਼ ਕੀਤਾ, ਜਿਸ ਨੂੰ ਪਾਸ ਕਰ ਦਿੱਤਾ ਗਿਆ।
2. ਮੰਤਰੀ ਬਲਕਾਰ ਸਿੰਘ ਨੇ ‘ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ-2024’ ਪੇਸ਼ ਕੀਤਾ। ਇਸ ਅਨੁਸਾਰ ਵਿਭਾਗ ਵਿੱਚ ਭਰਤੀ ਦੌਰਾਨ ਔਰਤਾਂ ਨੂੰ ਛੋਟ ਦਿੱਤੀ ਜਾਵੇਗੀ। ਇਸ ਬਿੱਲ ਨੂੰ ਵੀ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
3. ‘ਪੰਜਾਬ ਪੰਚਾਇਤੀ ਰਾਜ ਸੋਧ ਬਿੱਲ-2024’ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਪਾਸ ਕਰ ਦਿੱਤਾ ਗਿਆ।
4. ‘ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਸੋਧ ਬਿੱਲ-2024’ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤਾ ਗਿਆ। ਇਸ ਅਨੁਸਾਰ 94 ਮਾਰਕੀਟ ਕਮੇਟੀਆਂ ਦਾ ਕਾਰਜਕਾਲ ਵਧਾਇਆ ਜਾਵੇਗਾ। ਇਸ ਬਿੱਲ ਨੂੰ ਵੀ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।