ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਰਾਹੀਂ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ, ਉੱਥੇ ਹੀ ਅੱਜ ਵਿਧਾਨ ਸਭਾ ਹਲਕਾ ਭੋਆ ਅਧੀਨ ਪੈਂਦੇ ਦਰਜਨਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹਲਕਾ ਅੰਦਰ ਦੇ ਪਠਾਨਚੱਕ, ਨਾਈਵਾਲਾ, ਅਲੀ ਖਾਂ, ਭਗਵਾਨਸਰ, ਨਰ ਚੌਹਾਨ ਸਮੇਤ ਇਨ੍ਹਾਂ 5 ਪਿੰਡਾਂ ਵਿੱਚ ਯਾਦਗਾਰੀ ਗੇਟ ਬਣਾਉਣ ਲਈ 10-10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲਾ ਕੀਤਾ ਹੈ ਕਿ ਸਾਡੇ ਦੇਸ਼ ਦੀ ਰਾਖੀ ਕਰਦੇ ਹੋਏ ਸਰਹੱਦਾਂ ‘ਤੇ ਸ਼ਹੀਦ ਹੋਏ ਸਮੁੱਚੇ ਪੰਜਾਬ ਦੇ ਸ਼ਹੀਦ ਜਵਾਨਾਂ ਦੀਆਂ ਯਾਦਾਂ ‘ਚ ਸ਼ਹੀਦੀ ਸਮਾਰਕ ‘ਤੇ ਗੇਟ ਬਣਾਏ ਜਾਣਗੇ।
Related Posts
ਪੰਜਾਬ ਸਰਕਾਰ ਨੇ ਐਸ.ਐਸ.ਪੀ. ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ
ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ। ਸਰਕਾਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਮੋਗਾ ਦੇ ਐਸ.ਐਸ.ਪੀ. ਸਮੇਤ ਕਈ…
ਕੈਨੇਡਾ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ…
ਪੰਜਾਬ ‘ਚ ਜਾਰੀ ਕੀਤੇ ਗਏ ਨਵੇਂ ਨਿਯਮ ! ਹੁਣ ਵਾਹਨ ਚਲਾਉਣ ਵਾਲੇ ਨਾਬਾਲਗਾਂ ਦੇ ਮਾਪਿਆ ‘ਤੇ ਹੋਵੇਗੀ ਕਾਰਵਾਈ
ਪੰਜਾਬ ਪੁਲਿਸ ਵੱਲੋਂ ਟ੍ਰੈਫਿਕ ਨਿਯਮ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤਾ ਗਿਆ ਹੈ। ਹੁਣ 18 ਸਾਲਾਂ ਦੇ ਨਬਾਲਿਗ ਬੱਚੇ…