ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਅਦਾਲਤ ਵੱਲੋਂ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਮੁਹਾਲੀ ਜ਼ਿਲ੍ਹੇ ਦੀ ਅਦਾਲਤ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਜ਼ਮਾਨਤੀ ਵਰੰਟ ਜਾਰੀ ਕੀਤੇ ਹਨ। ਇਹ ਵਰੰਟ ਉਸ ਵੱਲੋਂ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ 2018 ਵਿੱਚ ਮੈਸੇਜ ਰਾਹੀਂ ਮਿਲੀ ਧਮਕੀ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਇਸ ਮਾਮਲੇ ਵਿੱਚ ਮੁਹਾਲੀ ਦੇ ਫੇਜ਼-8 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਵਾਰ-ਵਾਰ ਨੋਟਿਸ ਭੇਜਣ ’ਤੇ  ਪੇਸ਼ ਨਹੀਂ ਹੋਏ ਗਿੱਪੀ ਗਰੇਵਾਰ

ਮੁਹਾਲੀ ਅਦਾਲਤ ਨੇ ਉਸ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਗਿੱਪੀ ਗਰੇਵਾਲ ਨੇ ਅਦਾਲਤ ‘ਚ ਗਵਾਹੀ ਦੇਣੀ ਹੈ। ਵਾਰ-ਵਾਰ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਗਿੱਪੀ ਗਰੇਵਾਲ ਅਦਾਲਤ ‘ਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਮੁਹਾਲੀ ਕੋਰਟ ਨੇ ਪੰਜਾਬੀ ਗਾਇਕ ਖਿਲਾਫ ਵਾਰੰਟ ਜਾਰੀ ਕਰ ਦਿੱਤਾ ਹੈ।

ਜਾਣੋ ਕੀ ਹੈ ਪੂਰਾ ਮਾਮਲਾ

31 ਮਈ, 2018 ਨੂੰ, ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਸਦੇ ਵਟਸਐਪ ‘ਤੇ ਵੌਇਸ ਅਤੇ ਟੈਕਸਟ ਸੁਨੇਹੇ ਪ੍ਰਾਪਤ ਹੋਏ। ਇਸ ਮੈਸੇਜ ਵਿੱਚ ਉਸਨੂੰ ਇੱਕ ਨੰਬਰ ਦਿੱਤਾ ਗਿਆ ਸੀ ਤੇ ਇਸ ਨੰਬਰ ‘ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਹੈ। ਤੁਸੀਂ ਗੱਲ ਕਰੋ ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ।

 

Leave a Reply

Your email address will not be published. Required fields are marked *