ਬਨੂੜ ਤੋਂ ਇੱਕ ਕਬੱਡੀ ਖਿਡਾਰੀ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਖਿਡਾਰੀ ਜਗਦੀਪ ਸਿੰਘ ਮੀਨੂੰ (ਉਮਰ 30) ਦੀ ਮੌਤ ਸੱਪ ਦੇ ਡੱਸਣ ਕਾਰਨ ਹੋਈ ਹੈ। ਜਗਦੀਪ ਖੇਤਾਂ ‘ਚ ਚਾਰਾ ਲੈਣ ਗਿਆ ਸੀ, ਇਸ ਦੌਰਾਨ ਸੱਪ ਨੇ ਉਸ ਨੂੰ ਡੰਗ ਲਿਆ। ਖਿਡਾਰੀ ਨੂੰ ਤੁਰੰਤ ਚੰਡੀਗੜ੍ਹ ਪੀ.ਜੀ.ਆਈ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਖਿਡਾਰੀ ਦੇ ਕਰੀਬੀ ਰਿਸ਼ਤੇਦਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜਗਦੀਪ ਖੇਤਾਂ ‘ਚ ਵਾਹੁਣ ਗਿਆ ਸੀ, ਜਿੱਥੇ ਉਸ ਨੂੰ ਸੱਪ ਨੇ ਡੰਗ ਲਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ। ਪੀ.ਜੀ.ਆਈ ਵਿੱਚ ਇਲਾਜ ਦੌਰਾਨ ਜਗਦੀਪ ਦੀ ਮੌਤ ਹੋ ਗਈ।
Related Posts
ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚਾ ਤਬਾਹ ਕੀਤਾ ਗਿਆ : ਉਗਰਾਹਾਂ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਿਮਕ ਸੈਸ਼ਨ 2024-25…
ਗੈਰ-ਕਾਨੂੰਨੀ ਮਾਈਨਿੰਗ ਕਾਰਨ ਅਦਾਲਤ ਨੇ ਸੁਰਿੰਦਰ ਪੰਵਾਰ ਨੂੰ 9 ਦਿਨਾਂ ਦੇ ਰਿਮਾਂਡ ‘ਤੇ ਭੇਜਿਆ
ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਚੋਣਾਂ ਤੋਂ ਪਹਿਲਾਂ ਈ.ਡੀ ਦੀ ਵੱਡੀ ਕਾਰਵਾਈ ਦੇਖਣ…
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਰਵਾਏ ਜਾ ਰਹੇ ਹਨ ਵੱਖ-ਵੱਖ ਸਕੀਮਾਂ ਰਾਹੀਂ ਵਿਕਾਸ ਕਾਰਜ
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਰਾਹੀਂ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ,…