ਫਾਜ਼ਿਲਕਾ ਵਿੱਚ ਲਗਾਤਾਰ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀ ਉਪਲਬਧ ਨਾ ਹੋਣ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਵਿਧਾਇਕ ਸਵਨਾ ਨੇ ਅੱਜ ਸਰਕਾਰੀ ਸਮੇਂ ਦੌਰਾਨ ਬਿਜਲੀ ਵਿਭਾਗ ਦੇ ਦਫ਼ਤਰ ਵਿੱਚ ਅਚਾਨਕ ਛਾਪਾ ਮਾਰਿਆ। ਉਨ੍ਹਾਂ ਇਸ ਦੌਰਾਨ ਕਈ ਕਰਮਚਾਰੀ ਗੈਰ ਹਾਜ਼ਰ ਪਾਏ। ਇਸ ਤੋਂ ਬਾਅਦ ਵਿਧਾਇਕ ਖੁਦ ਦਫ਼ਤਰ ‘ਚ ਬੈਠ ਗਏ ਅਤੇ ਇਕ ਤੋਂ ਬਾਅਦ ਇਕ ਕਰਮਚਾਰੀ ਸਮੇਂ ‘ਤੇ ਨਾ ਪਹੁੰਚਣ ‘ਤੇ ਦੇਰੀ ਨਾਲ ਦਫ਼ਤਰ ਪਹੁੰਚਦੇ ਦੇਖੇ ਗਏ, ਜਿਨ੍ਹਾਂ ਨੂੰ ਲੈ ਕੇ ਵਿਧਾਇਕ ਨੇ ਸਖ਼ਤ ਕਲਾਸ ਲਗਾਈ। ਵਿਧਾਇਕ ਸਵਨਾ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਬਿਜਲੀ ਵਿਭਾਗ ਦੇ ਦਫ਼ਤਰ ਨਹੀਂ ਪਹੁੰਚ ਰਹੇ। ਇਸ ਤੋਂ ਬਾਅਦ ਉਨ੍ਹਾਂ ਅੱਜ ਅਚਾਨਕ ਬਿਜਲੀ ਦਫ਼ਤਰ ਵਿੱਚ ਛਾਪਾ ਮਾਰਿਆ।
Related Posts
ਛੁੱਟੀਆਂ ਮਨਾਉਣ ਲਈ ਘਰ ਆਏ ਬੀ.ਐਸ.ਐਫ. ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਛੁੱਟੀਆਂ ਮਨਾਉਣ ਲਈ ਆਪਣੇ ਪਿੰਡ ਫੂਲੇਵਾਲਾ ਆਏ ਬੀ.ਐਸ.ਐਫ. ਜਵਾਨ ਜਗਵਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।…
ਕੋਟਕਪੂਰਾ ਦੇ ਨੌਜਵਾਨ ਨੇ ਕੈਨੇਡਾ ‘ਚ ਉੱਚ ਅਹੁਦਾ ਹਾਸਲ ਕਰਕੇ ਕੀਤਾ ਮਾਤਾ ਪਿਤਾ ਦਾ ਨਾਮ ਰੋਸ਼ਨ
ਜੇਕਰ ਇਰਾਦੇ ਮਜ਼ਬੂਤ ਹੋਣ ਅਤੇ ਕੁਝ ਕਰਨ ਦਾ ਜਜ਼ਬਾ ਦਿਲ ਵਿੱਚ ਹੋਵੇ ਤਾਂ ਕੋਈ ਵੀ ਵਿਅਕਤੀ ਉੱਚੇ ਮੁਕਾਮ ‘ਤੇ ਪਹੁੰਚ…
ਅਦਾਕਾਰ ਬੱਬੂ ਮਾਨ ਵੱਲੋਂ ਕੰਗਨਾ ਰਣੌਤ ਦੇ ਬਿਆਨ ‘ਤੇ ਦਿੱਤੀ ਗਈ ਆਪਣੀ ਪ੍ਰਤੀਕਿਰਿਆ
ਬਾਲੀਵੁੱਡ ਅਦਾਕਾਰ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸੁਰਖੀਆਂ ‘ਚ…