ਮਨੀਪੁਰ : ਮੁੱਖ ਮੰਤਰੀ ਬੀਰੇਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਸੂਬਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਸਮਾਂ ਸੀਮਾ 12 ਫਰਵਰੀ ਨੂੰ ਖਤਮ ਹੋ ਗਈ ਸੀ, ਜਿਸ ਨਾਲ ਸਿਆਸੀ ਅਨਿਸ਼ਚਿਤਤਾ ਵਧ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 21 ਮਹੀਨਿਆਂ ਤੋਂ ਚੱਲ ਰਹੀ ਹਿੰਸਾ ਵਿੱਚ ਹੁਣ ਤੱਕ 300 ਤੋਂ ਵੱਧ ਲੋਕ ਮਾਰੇ ਗਏ ਹਨ।