ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਇਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ। ਜਲਦੀ ਹੀ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ। ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ। ਹੁਣ ਭਗਤ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਪਹਿਲਾਂ ਭਗਤ ਨੇ ਆਪਣੇ ਪਰਿਵਾਰ ਸਮੇਤ ਸੀਐੱਮ ਮਾਨ ਨਾਲ ਮੁਲਾਕਾਤ ਕੀਤੀ ਸੀ।
Related Posts
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਿੰਪੀ ਢਿੱਲੋਂ ਵੱਲੋਂ ਅਸਤੀਫ਼ਾ ਦਿੱਤਾ ਗਿਆ
ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਅਤੇ ਦਲ ਦੀ ਟਿਕਟ ’ਤੇ ਦੋ ਵਾਰ ਚੋਣ ਲੜ ਚੁੱਕੇ ਹਰਦੀਪ ਸਿੰਘ ਡਿੰਪੀ…
ਪੰਜਾਬ ਸਰਕਾਰ ਵੱਲੋਂਸੂਬੇ ‘ਚ ਰਜਿਸਟਰਡ ਟੂਰਿਸਟ ਵਾਹਨਾਂ ‘ਤੇ ਟੈਕਸ ਘਟਾਉਣ ਦਾ ਕੀਤਾ ਗਿਆ ਫ਼ੈਸਲਾ
ਪੰਜਾਬ ਸਰਕਾਰ ਵੱਲੋਂਸੂਬੇ ‘ਚ ਰਜਿਸਟਰਡ ਟੂਰਿਸਟ ਵਾਹਨਾਂ ‘ਤੇ ਟੈਕਸ ਘਟਾਉਣ ਦਾ ਕੀਤਾ ਗਿਆ ਫ਼ੈਸਲਾ। ਇਹ ਫ਼ੈਸਲਾ ਪੰਜਾਬ ਸਰਕਾਰ ਨੇ ਮੁੱਖ…
ਕੈਨੇਡਾ ਚ ਪੰਜਾਬਣ ਕੁੜੀ ਦੀ ਸੜਕ ਹਾਦਸੇ ‘ਚ ਮੌਤ, ਕਰੀਬ 10 ਮਹੀਨੇ ਪਹਿਲਾਂ ਗਈ ਸੀ ਵਿਦੇਸ਼
ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਕੁੜੀ ਦੀ ਮੌਤ ਹੋ ਗਈ ਹੈ। ਮ੍ਰਿਤਕਾ…