HomePunjabMalerkotlaਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਮੈਡੀਕਲ ਸਟੋਰਾਂ 'ਤੇ ਸ਼ਿਕੰਜਾ

ਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਮੈਡੀਕਲ ਸਟੋਰਾਂ ‘ਤੇ ਸ਼ਿਕੰਜਾ

* ਮਾਲੇਰਕੋਟਲਾ ਅਤੇ ਅਮਰਗੜ੍ਹ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ ਕੈਮਿਸਟ ਸਟੋਰ ਸੀਲ

* ਵੱਡੀ ਮਾਤਰਾ ਵਿੱਚ ਪ੍ਰੀਗਾਬਾਲਿਨ ਅਤੇ ਨਾਜਾਇਜ਼ ਸ਼ਰਾਬ ਬਰਾਮਦ; ਤਿੰਨ ਮੁਕੱਦਮੇ ਦਰਜ, ਇੱਕ ਐਕਸਾਈਜ਼ ਐਕਟ ਤਹਿਤ

* ਨਸ਼ਾ ਵੇਚਣ ਵਾਲੇ ਕੈਮਿਸਟਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ*

ਮਾਲੇਰਕੋਟਲਾ:  ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਲੇਰਕੋਟਲਾ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਡੀਕਲ ਸਟੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਪੁਲਿਸ ਅਤੇ ਡਰੱਗ ਇੰਸਪੈਕਟਰ ਦੀਆਂ ਸਾਂਝੀਆਂ ਟੀਮਾਂ ਨੇ ਸਬ-ਡਵੀਜ਼ਨ ਮਾਲੇਰਕੋਟਲਾ ਅਤੇ ਅਮਰਗੜ੍ਹ ਵਿੱਚ ਚੈਕਿੰਗ ਕੀਤੀ। ਇਸ ਦੌਰਾਨ ਦੋ ਕੈਮਿਸਟ ਸਟੋਰ ਸੀਲ ਕੀਤੇ ਗਏ ਅਤੇ ਤਿੰਨ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚੋਂ ਇੱਕ ਮੁਕੱਦਮਾ ਨਾਜਾਇਜ਼ ਸ਼ਰਾਬ ਬਰਾਮਦ ਹੋਣ ‘ਤੇ ਐਕਸਾਈਜ਼ ਐਕਟ ਤਹਿਤ ਵੱਖਰੇ ਤੌਰ ‘ਤੇ ਦਰਜ ਕੀਤਾ ਗਿਆ ਹੈ।

*ਸਬ-ਡਵੀਜ਼ਨ ਮਾਲੇਰਕੋਟਲਾ:* ਡੀ.ਐਸ.ਪੀ. ਮਾਲੇਰਕੋਟਲਾ  ਮਨਵਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਥਾਣਾ ਸਿਟੀ-1 ਮਾਲੇਰਕੋਟਲਾ ਦੀ ਪੁਲਿਸ ਅਤੇ ਡਰੱਗ ਇੰਸਪੈਕਟਰ ਦੀ ਟੀਮ ਨੇ ਇੱਕ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ। ਸਟੋਰ ਵਿੱਚੋਂ ਵੱਡੀ ਮਾਤਰਾ ਵਿੱਚ ਪ੍ਰੀਗਾਬਾਲਿਨ ਗੋਲੀਆਂ ਬਰਾਮਦ ਹੋਈਆਂ। ਇਸ ‘ਤੇ ਮੁਕੱਦਮਾ ਦਰਜ ਕਰਕੇ ਸਟੋਰ ਨੂੰ ਸੀਲ ਕੀਤਾ ਗਿਆ।

*ਸਬ-ਡਵੀਜ਼ਨ ਅਮਰਗੜ੍ਹ:* ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਥਾਣਾ ਮੁਖੀ ਅਤੇ ਡਰੱਗ ਇੰਸਪੈਕਟਰ ਨਾਲ ਮਿਲ ਕੇ ਇੱਕ ਮੈਡੀਕਲ ਸਟੋਰ ਦੀ ਅਚਨਚੇਤ ਚੈਕਿੰਗ ਕੀਤੀ। ਸਟੋਰ ਵਿੱਚੋਂ ਬਿਨਾਂ ਬਿੱਲ ਵੱਡੀ ਮਾਤਰਾ ਵਿੱਚ ਪ੍ਰੀਗਾਬਾਲਿਨ ਕੈਪਸੂਲ ਬਰਾਮਦ ਹੋਏ। ਸ਼ਰਤਾਂ ਦੀ ਉਲੰਘਣਾ ਕਾਰਨ ਸਟੋਰ ਨੂੰ ਸੀਲ ਕਰਕੇ ਸੰਚਾਲਕ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸਟੋਰ ਵਿੱਚੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ, ਜਿਸ ‘ਤੇ ਐਕਸਾਈਜ਼ ਐਕਟ ਤਹਿਤ ਵੱਖਰਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਡੀਕਲ ਸਟੋਰਾਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ Safe Punjab ਹੈਲਪਲਾਈਨ 97791-00200 ‘ਤੇ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments