ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਇਕ ਬੱਸ ਨਾਲ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਹਰਿਆਣਾ ਦੇ ਜੀਂਦ ਤੋਂ ਆ ਰਹੀ ਸੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਸ ਚਾਲਕ ਦੀ ਗਰਦਨ ਧੜ ਤੋਂ ਵੱਖ ਹੋ ਕੇ ਟਰਾਲੀ ‘ਤੇ ਜਾ ਡਿੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬੱਸ ‘ਚ ਸਵਾਰ 27 ਦੇ ਕਰੀਬ ਲੋਕ ਜ਼ਖਮੀ ਹੋ ਗਏ। ਜੁਲਾਨਾ ਤੋਂ ਲੰਘਦੇ ਨੈਸ਼ਨਲ ਐਨ.ਐਚ-152 ਡੀ ‘ਤੇ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਲਿਆਂਦਾ ਗਿਆ, ਜਿਨ੍ਹਾਂ ‘ਚੋਂ 17 ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੋਹਤਕ ਪੀ.ਜੀ.ਆਈ ਰੈਫਰ ਕਰ ਦਿੱਤਾ ਗਿਆ। ਹੋਰ ਜ਼ਖ਼ਮੀਆਂ ਦਾ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੂਰਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਰਾਹਤ ਕਾਰਜਾਂ ‘ਚ ਜੁਟਿਆ ਹੋਇਆ ਹੈ।
Related Posts
ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ…
ਬੀਕੇਯੂ ਉਗਰਾਹਾਂ ਵੱਲੋਂ 1 ਸਤੰਬਰ ਨੂੰ ਚੰਡੀਗੜ੍ਹ ਚੱਲੋ ਦਾ ਐਲਾਨ ਕੀਤਾ ਗਿਆ
ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਬੀਕੇਯੂ ਉਗਰਾਹਾਂ ਵੱਲੋਂ ਆਪਣੇ ਖੇਤੀ ਨੀਤੀ ਮੋਰਚੇ ਦੇ ਪਹਿਲੇ ਪੜਾਅ ਵਜੋਂ 27 ਤੋਂ 31 ਅਗਸਤ…
ਕੈਨੇਡਾ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ…