HomePunjabLudhianaਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 01 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੁੱਧ ਮਨਾਇਆ...

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 01 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੁੱਧ ਮਨਾਇਆ ਜਾ ਰਿਹਾ ਜਾਗਰੂਕਤਾ ਹਫ਼ਤਾ

ਲੁਧਿਆਣਾ, 27 ਅਕਤੂਬਰ –

ਨਗਰ ਕੌਂਸਲ ਮੁੱਲਾਂਪੁਰ ਦਾਖਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਆਯੋਜਿਤ

ਇਮਾਨਦਾਰੀ, ਪਾਰਦਰਸ਼ਤਾ, ਸੁਸ਼ਾਸਨ ਦੇ ਉੱਚ ਮਿਆਰ ਨੂੰ ਕਾਇਮ ਰੱਖਣ ਦਾ ਪ੍ਰਣ ਕਰਦਿਆਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਵੀ ਕੀਤਾ ਗਿਆ

ਐਸ.ਐਸ.ਪੀ. ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਸ੍ਰੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵੱਲੋਂ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਕਰਨ ਦੇ ਮੰਤਵ ਨਾਲ, 26 ਅਕਤੂਬਰ ਤੋਂ 01 ਨਵੰਬਰ ਤੱਕ “ਵਿਜੀਲੈਂਸ ਜਾਗਰੂਕਤਾ ਹਫ਼ਤਾ-2026″ ਮਨਾਇਆ ਜਾ ਰਿਹਾ ਹੈ।

ਪਬਲਿਕ ਨੂੰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦੇ ਸੱਭਿਆਚਾਰ ਦੀ ਸਿਰਜਣਾ ਕਰਨ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ ਲਈ ਪ੍ਰੇਰਿਤ ਕਰਨ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨਗਰ ਕੌਂਸਲ, ਮੁਲਾਂਪੁਰ ਦਾਖਾ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਸੈਮੀਨਾਰ ਮੌਕੇ ਇੰਸਪੈਕਟਰ ਸ. ਕੁਲਜਿੰਦਰ ਸਿੰਘ ਗਰੇਵਾਲ, ਰੀਡਰ ਐਸ.ਆਈ. ਸ੍ਰੀ ਅਨਿਲ ਕੁਮਾਰ, ਈ.ਓ. ਸ੍ਰੀ ਹੈਪੀ ਕੁਮਾਰ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਮੌਜੂਦ ਸਨ।

ਵਿਜੀਲੈਂਸ ਬਿਊਰੋ, ਰੇਂਜ ਲੁਧਿਆਣਾ ਦੇ ਸਮੂਹ ਸਟਾਫ ਵੱਲੋਂ ਇਕੱਠੇ ਹੋ ਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਇਮਾਨਦਾਰੀ, ਪਾਰਦਰਸ਼ਤਾ, ਸੁਸ਼ਾਸਨ ਦੇ ਉੱਚ ਮਿਆਰ ਨੂੰ ਕਾਇਮ ਰੱਖਣ ਦਾ ਪ੍ਰਣ ਕਰਦਿਆਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ 26 ਅਕਤੂਬਰ ਤੋਂ 01 ਨਵੰਬਰ, 2026 ਤੱਕ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਲਗਾ ਕੇ ਆਮ ਜਨਤਾ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਸਰਕਾਰੀ ਕੰਮ ਕਰਨ ਦੀ ਏਵਜ ਵਿੱਚ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਹੁੱਦੇ ਅਤੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ, ਸਰਕਾਰੀ ਦਸਤਾਵੇਜ਼ਾਂ/ਕੰਮ ਵਿੱਚ ਘਪਲੇਵਾਜੀ ਕਰਦਾ ਹੈ, ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਂਦਾ ਹੈ, ਪ੍ਰਾਈਵੇਟ ਵਿਅਕਤੀ ਸਰਕਾਰੀ ਅਧਿਕਾਰੀ/ਕਰਮਚਾਰੀ ਦੇ ਨਾਮ ’ਤੇ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਆਮ ਜਨਤਾ ਨੂੰ ਰਿਸ਼ਵਤਖੋਰੀ ਵਿਰੁੱਧ ”ਰਿਸ਼ਵਤ ਲੈਣਾ ਜਾਂ ਦੇਣਾ ਪਾਪ ਹੈ, ਇਹੀ ਤਾਂ ਭ੍ਰਿਸ਼ਟਾਚਾਰ ਦੀ ਸ਼ੁਰੂਆਤ ਹੈ” ਅਤੇ ”ਆਓ ਰੱਲ ਮਿਲ ਕਈਏ ਯਤਨ, ਰਿਸ਼ਵਤਖੋਰੀ ਨੂੰ ਕਰੀਏ  ਜੜ੍ਹੋਂ ਖਤਮ” ਦੇ ਨਾਅਰੇ ਹੇਠ ਕਰਵਾਏ ਜਾ ਰਹੇ ਸੈਮੀਨਾਰ ਦੌਰਾਨ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਕੀਤੇ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲਫਰੀ ਨੰਬਰ 1800-1800-1000 ਬਾਰੇ ਵੀ ਜਾਣੂੰ ਕਰਵਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments