HomePunjabMalerkotlaਵਿਧਾਇਕ ਮਾਲੇਰਕੋਟਲਾ ਨੇ ਪਿੰਡ ਦਸੌਦਾ ਸਿੰਘ ਵਾਲਾ ਵਿਖੇ 36 ਲੱਖ 31 ਹਜਾਰ...

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਦਸੌਦਾ ਸਿੰਘ ਵਾਲਾ ਵਿਖੇ 36 ਲੱਖ 31 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ

ਮਾਲੇਰਕੋਟਲਾ, 05 ਮਈ :

ਨਸ਼ਿਆਂ ਤੋਂ ਬਚਾਅ ਲਈ ਖੇਡ ਮੈਦਾਨ ਬਣਣਗੇ ਪੰਜਾਬ ਦੀ ਰੀੜ੍ਹ ਦੀ ਹੱਡੀ – ਵਿਧਾਇਕ ਮਾਲੇਰਕੋਟਲਾ
ਕਿਹਾ, ਖੇਡਾਂ ਨਾਲ ਨੌਜਵਾਨਾਂ  ਦੇ ਭਵਿੱਖ ਨੂੰ ਮਿਲੇਗੀ ਨਵੀਂ ਦਿਸ਼ਾ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਪਿੰਡ ਦਸੌਦਾ ਸਿੰਘ ਵਾਲਾ ਵਿੱਚ 36 ਲੱਖ 31 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਸੰਤੋਖ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਡੀ.ਪੀ.ਓ ਰੂਪ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਐਕਸ਼ੀਅਨ ਪੰਚਾਇਤੀ ਰਾਜ ਹਿਰਦੈਪਾਲ ਸਿੰਘ, ਜ਼ਿਲਾ ਖੇਡ ਅਫਸਰ ਹਰਪਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਖੇਡ ਪ੍ਰੇਮੀ ਮੌਜੂਦ ਸਨ। ਵਿਧਾਇਕ ਮਾਲੇਰਕੋਟਲਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ 30 ਪਿੰਡਾਂ ਵਿੱਚ ਕਰੀਬ 8 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਅਜਿਹੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਖੇਡ ਉਸਾਰੇ ਜਾ ਰਹੇ ਹਨ ਤਾਂ ਜੋ ਪੰਜਾਬੀ ਦੀ ਜਵਾਨੀ ਦੀ ਉਰਜਾਂ ਨੂੰ ਸਹੀ ਦਿਸ਼ਾ ਪ੍ਰਦਾਨ ਹੋ ਸਕੇ ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਮੁੱਖ ਮੰਤਰੀ ਖੇਡ ਮੈਦਾਨ ਯੋਜਨਾ” ਤਹਿਤ ਸੂਬੇ ਭਰ ਵਿੱਚ ਪਹਿਲੇ ਪੜਾਅ ਅਧੀਨ 3100 ਤੋਂ ਵੱਧ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੈਦਾਨ ਸਿਰਫ ਖੇਡਾਂ ਦੀ ਸਹੂਲਤ ਨਹੀਂ, ਸਗੋਂ ਨੌਜਵਾਨਾਂ ਦੇ ਸੁਨਿਹਰੇ ਭਵਿੱਖ ਦੀ ਨੀਂਹ ਹਨ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ “ਜਿੱਥੇ ਸਿੱਖਿਆ ਲਈ ਚੰਗੇ ਸਕੂਲ ਅਤੇ ਖੇਡਾਂ ਲਈ ਢੁਕਵੇਂ ਮੈਦਾਨ ਹੁੰਦੇ ਹਨ, ਉੱਥੇ ਬੱਚੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਉਂਦੇ ਹਨ।” ਉਨ੍ਹਾਂ ਜੋਰ ਦੇ ਕੇ ਕਿਹਾ ਕਿ ਖੇਡ ਮੈਦਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਸਾਬਤ ਹੋਣਗੇ, ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਹ ਮੈਦਾਨ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਦੇਣਗੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਨ ਵਿੱਚ ਸਹਾਇਕ ਹੋਣਗੇ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰਾਜੈਕਟ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋਣਗੇ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਏਗਾ। ਸਮਾਗਮ ਦੌਰਾਨ ਨੌਜਵਾਨਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਗੇ ਅਤੇ ਨਸ਼ਾ-ਮੁਕਤ ਪੰਜਾਬ ਦੀ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਗੇ।

ਇਸ ਮੌਕੇ ਜ਼ਿਲਾ ਪਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾਂ, ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ, ਸਰਪੰਚ ਪਰਮਜੀਤ ਕੌਰ, ਯੂਥ ਕੁਆਰਡੀਨੇਟਰ ਰਾਜਦੀਪ ਸਿੰਘ, ਪੰਚ ਚਮਕੌਰ ਸਿੰਘ, ਬਲਜੀਤ ਸਿੰਘ, ਟਹਿਲ ਸਿੰਘ, ਨੰਬਰਦਾਰ ਚਰਨਜੀਤ ਸਿੰਘ, ਅਤਬਾਰ ਸਿੰਘ, ਬੇਅੰਤ ਸਿੰਘ, ਹਲਕਾ ਇੰਚਾਰਜ ਕਿਸਾਨ ਵਿੰਗ ਸੁਖਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments