ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਬਾਰੇ ਵਾਇਰਲ ਹੋਈ ਇਕ ਵੀਡੀਓ ਕਾਰਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਕਾਫ਼ੀ ਹਲਚਲ ਰਹੀ, ਜਿਸ ਨਾਲ ਡੀਸੀ ਵਿਵਾਦਾਂ ਵਿੱਚ ਘਿਰ ਗਏ। ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਪਰੇ ਨੂੰ ਪੱਤਰਕਾਰਾਂ ਲਈ ਇਕ ਵੀਡੀਓ ਜਾਰੀ ਕਰ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਮਜਬੂਰ ਹੋਣਾ ਪੈ ਗਿਆ। ਵਾਇਰਲ ਵੀਡੀਓ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਵੱਲੋਂ ਕਿਹਾ ਜਾ ਰਿਹਾ ਸੀ ਕਿ ਡੀਸੀ ਪਟਿਆਲਾ ਆਮ ਲੋਕਾਂ ਨੂੰ ਨਹੀਂ ਮਿਲਦੇ ਸਗੋਂ ਲੋਕਾਂ ਨੂੰ ਲੰਬਾ ਸਮਾਂ ਉਡੀਕ ਕਰਾਉਂਦੇ ਹਨ। ਇਸ ਸਬੰਧ ਵਿੱਚ ਡੀਸੀ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਉਹ ਸਵੇਰੇ 9 ਵਜੇ ਤੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਦਫ਼ਤਰ ਵਿੱਚ ਬੈਠਦੇ ਹਨ ਤੇ ਉਨ੍ਹਾਂ ਦੇ ਦਫ਼ਤਰ ਦਾ ਦਰਵਾਜ਼ਾ ਹਰੇਕ ਵਿਅਕਤੀ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਜ਼ਰੂਰੀ ਮੀਟਿੰਗਾਂ ਕਾਰਨ ਲੋਕਾਂ ਨੂੰ ਥੋੜਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ ਜਿਸ ਤਰ੍ਹਾਂ ਅੱਜ ਪਹਿਲਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਨਾਲ ਮੀਟਿੰਗ ਕੀਤੀ ਗਈ ਤੇ ਫਿਰ ਫੌਜੀ ਅਧਿਕਾਰੀਆਂ ਨਾਲ ਜ਼ਰੂਰੀ ਮੀਟਿੰਗ ਹੋਈ। ਉਪਰੰਤ ਸਮਾਂ ਲੈ ਕੇ ਆਏ ਵਕਫ਼ ਬੋਰਡ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ 33 ਲੋਕਾਂ ਨੂੰ ਟੋਕਨ ਪ੍ਰਣਾਲੀ ਰਾਹੀਂ ਵੀ ਮਿਲਿਆ ਗਿਆ। ਉਨ੍ਹਾਂ ਕਿਹਾ ਕਿ ਜੇ ਕਿਸੇ ਜ਼ਰੂਰੀ ਮੀਟਿੰਗ ਕਾਰਨ ਮਿਲਣ ਵਿੱਚ ਥੋੜਾ ਸਮਾਂ ਲੱਗਦਾ ਹੈ ਤਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਸੰਜਮ ਨਾਲ ਕੰਮ ਲੈਣ। ਉਨ੍ਹਾਂ ਨੂੰ ਪੂਰਾ ਸਮਾਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਵੀ ਨਿਯਮਾਂ ਮੁਤਾਬਕ ਕੀਤਾ ਜਾਵੇਗਾ। ਅੱਗੇ ਉਨ੍ਹਾਂ ਕਿਹਾ ਕਿ ਕੋਈ ਵੀ ਵਸਨੀਕ ਆਪਣੀ ਸਮੱਸਿਆ ਲਈ ਕਿਸੇ ਵੀ ਕੰਮ ਵਾਲੇ ਦਿਨ ਡਿਪਟੀ ਕਮਿਸ਼ਨਰ ਨੂੰ ਮਿਲਣ ਆ ਸਕਦਾ ਹੈ ।
Related Posts
ਬਿਜਲੀ ਵਿਭਾਗ ਦੇ ਦਫ਼ਤਰ ‘ਚ ਆਪ ਵਿਧਾਇਕ ਵੱਲੋਂ ਮਾਰਿਆ ਗਿਆ ਛਾਪਾ, ਕਈ ਕਰਮਚਾਰੀ ਗੈਰ-ਹਾਜ਼ਰ
ਫਾਜ਼ਿਲਕਾ ਵਿੱਚ ਲਗਾਤਾਰ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਵੀ ਸਰਕਾਰੀ…
ਭਲਕੇ ਤੋਂ 3 ਦਿਨਾਂ ਲਈ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ
ਭਲਕੇ ਤੋਂ 3 ਦਿਨਾਂ ਲਈ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, 15 ਤੋਂ 17 ਨਵੰਬਰ ਤੱਕ ਸਰਕਾਰੀ ਛੁੱਟੀਆਂ…
24 ਘੰਟਿਆਂ ਦੇ ਅੰਦਰ ਪੰਜਾਬ ਪੁਲਿਸ ਨੇ ਪਿਓ-ਪੁੱਤ ਦੇ ਕਤਲ ਮਾਮਲੇ ਨੂੰ ਸੁਲਝਾਇਆ
ਪੁਲਿਸ ਨੇ ਇਸ ਮਾਮਲੇ ‘ਚ ਨਾਮਜ਼ਦ 4 ‘ਚੋਂ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ…