ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਿਆ ਜਾਵੇਗਾ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਦੇਵੀਗੜ੍ਹ-ਪਿਹੋਵਾ ਰੋਡ ’ਤੇ ਟਾਂਗਰੀ ਨਦੀ ਨੇੜੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਥਾਨਕ ਵਸਨੀਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਰਿਆਂ ਵਿੱਚ ਵਿਸ਼ਵਾਸ ਨਹੀਂ ਕਰਦੀ ਸਗੋਂ ਕੰਮ ਕਰ ਕੇ ਦਿਖਾਉਂਦੀ ਹੈ, ਇਸ ਲਈ ਝੋਨੇ ਦੇ ਸੀਜ਼ਨ ਤੋਂ ਤੁਰੰਤ ਬਾਅਦ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਇਸ ਦੇ ਵਿੰਗ-ਵਲ ਕੱਢ ਕੇ ਇਸ ਨੂੰ ਸਿੱਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਇਸ ਗੱਲੋਂ ਗੰਭੀਰ ਹਨ ਕਿ ਕਿਸਾਨਾਂ ਤੇ ਉਨ੍ਹਾਂ ਦੀਆਂ ਫਸਲਾਂ ਨੂੰ ਹੜ੍ਹਾਂ ਦੀ ਮਾਰ ਤੋਂ ਪੱਕੇ ਤੌਰ ’ਤੇ ਬਚਾਇਆ ਜਾਵੇ, ਜਿਸ ਲਈ ਜਲ ਸਰੋਤ ਵਿਭਾਗ ਨੂੰ ਟਾਂਗਰੀ ਨਦੀ ਦੇ ਸਥਾਈ ਹੱਲ ਲਈ ਤਜਵੀਜ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜੌੜਾਮਾਜਰਾ ਨੇ ਕਿਹਾ ਕਿ ਟਾਂਗਰੀ ਤੋਂ ਇਲਾਵਾ ਘੱਗਰ, ਮਾਰਕੰਡਾ ਤੇ ਹੋਰ ਨਦੀਆਂ ਦਾ ਪਾਣੀ ਮਾਰ ਪਹੁੰਚਾਉਂਦਾ ਹੈ, ਜਿਸ ਲਈ ਪੰਜਾਬ ਸਰਕਾਰ ਇਨ੍ਹਾਂ ਦੇ ਪੱਕੇ ਹੱਲ ਲਈ ਪੂਰੀ ਤਰ੍ਹਾਂ ਗੰਭੀਰ ਹੈ।
Related Posts
ਜਲੰਧਰ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 4 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ…
ਕੋਟਕਪੂਰਾ ਦੇ ਨੌਜਵਾਨ ਨੇ ਕੈਨੇਡਾ ‘ਚ ਉੱਚ ਅਹੁਦਾ ਹਾਸਲ ਕਰਕੇ ਕੀਤਾ ਮਾਤਾ ਪਿਤਾ ਦਾ ਨਾਮ ਰੋਸ਼ਨ
ਜੇਕਰ ਇਰਾਦੇ ਮਜ਼ਬੂਤ ਹੋਣ ਅਤੇ ਕੁਝ ਕਰਨ ਦਾ ਜਜ਼ਬਾ ਦਿਲ ਵਿੱਚ ਹੋਵੇ ਤਾਂ ਕੋਈ ਵੀ ਵਿਅਕਤੀ ਉੱਚੇ ਮੁਕਾਮ ‘ਤੇ ਪਹੁੰਚ…
CM ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਲਈ ਚੁਟਕੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਜਲੰਧਰ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੱਜ ਸਵੇਰੇ ਹੁਸ਼ਿਆਰਪੁਰ ਰਾਜ…