ਕੇਂਦਰੀ ਹਕੂਮਤ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਕਾਰਨ ਕਿਸਾਨ ਮੋਚਾ (ਗ਼ੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦੁਬਾਰਾ ਦਿੱਲੀ ਕੂਚ ਦਾ ਸੁਨੇਹਾ ਦਿੱਤੇ ਜਾਣ ’ਤੇ ਕਿਸਾਨਾਂ ਦੇ ਕਾਫਲੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਢਾਬੀ ਗੁੱਜਰਾਂ ਦੀ ਸਰਹੱਦ ਲੰਘਣ ਲੱਗੇ ਤਾਂ ਹਰਿਆਣਾ ਪੁਲੀਸ ਨੇ ਰਸਤਾ ਬੰਦ ਕਰ ਕੇ ਕਿਸਾਨਾਂ ’ਤੇ ਗੋਲੀਬਾਰੀ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਸੀ। ਇਸ ਦੌਰਾਨ ਦਰਜਨਾਂ ਕਿਸਾਨ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿੱਚੋਂ ਸ਼ੁਭਕਰਨ ਸਿੰਘ ਮੌਕੇ ’ਤੇ ਸ਼ਹੀਦ ਹੋ ਗਿਆ ਸੀ ਜਦਕਿ ਬਲਦੇਵ ਸਿੰਘ ਕਾਂਗਥਲਾ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਨੂੰ ਦਾਖਲ ਕਰਵਾਇਆ ਗਿਆ ਸੀ ਜਿੱਥੇ 11 ਮਾਰਚ ਨੂੰ ਉਸ ਦੀ ਮੌਤ ਹੋ ਗਈ ਸੀ। ਅੱਜ ਬਲਦੇਵ ਸਿੰਘ ਕਾਂਗਥਲਾ ਦੀ ਪਤਨੀ ਜਗਸੀਰ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਕਾਨੂੰਨਗੋ ਗੁਰਚਰਨ ਸਿੰਘ ਰਾਮਗੜ੍ਹ ਅਤੇ ਪਰਦੀਪ ਸਿੰਘ ਨੇ ਨੰਬਰਦਾਰ ਜੋਗਿੰਦਰ ਸਿੰਘ ਦੀ ਹਾਜ਼ਰੀ ਵਿੱਚ ਦਿੱਤਾ।
Related Posts
ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਵੱਲੋਂ ਅੱਜ ਅਗਲੀ ਰਣਨੀਤੀ ਉਲੀਕਣ ਲਈ ਸੱਦੀ ਮੀਟਿੰਗ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਿੱਤੇ ਗਏ ਹਫ਼ਤੇ ਦਾ ਅੱਜ ਆਖਰੀ ਦਿਨ ਹੈ। ਇਸ ਤੋਂ…
ਬਿਜਲੀ ਵਿਭਾਗ ਦੇ ਦਫ਼ਤਰ ‘ਚ ਆਪ ਵਿਧਾਇਕ ਵੱਲੋਂ ਮਾਰਿਆ ਗਿਆ ਛਾਪਾ, ਕਈ ਕਰਮਚਾਰੀ ਗੈਰ-ਹਾਜ਼ਰ
ਫਾਜ਼ਿਲਕਾ ਵਿੱਚ ਲਗਾਤਾਰ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਵੀ ਸਰਕਾਰੀ…
ਟਰੇਨਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ
ਟਰੇਨਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਕਈ ਟਰੇਨਾਂ ਨੂੰ ਰੱਦ ਕਰਨ ਅਤੇ…