ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਵਿੱਚ ਲਾਪਰਵਾਹੀ ਵਰਤਣ ਵਾਲੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਜੂਨੀਅਰ ਸਹਾਇਕ ਰੋਹਿਤ ਸ਼ਰਮਾ ਖ਼ਿਲਾਫ਼ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਆਪਣੇ ਚੀਫ਼ ਇੰਜਨੀਅਰ ਨੂੰ ਪੱਤਰ ਲਿਖਿਆ ਹੈ। ਇਸ ਸਬੰਧੀ ਚੋਣ ਤਹਿਸੀਲਦਾਰ ਦਫ਼ਤਰ ਨੇ ਦੱਸਿਆ ਕਿ ਰੋਹਿਤ ਸ਼ਰਮਾ ਦੀ ਡਿਊਟੀ ਬੀ.ਐਲ.ਓ ਬੂਥ ਨੰਬਰ 42 ’ਤੇ ਸੀ। ਵੋਟਾਂ ਦੀ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਸੀ ਪਰ 2 ਅਗਸਤ 2024 ਤੱਕ ਉਕਤ ਕਰਮਚਾਰੀ ਨੂੰ ਬੂਥ ਨੰਬਰ 42 ਦੇ ਕੁੱਲ ਵੋਟਰਾਂ ਵਿੱਚੋਂ ਸਿਰਫ਼ ਚਾਰ ਕੇਸਧਾਰੀ ਸਿੱਖ ਵੋਟਰਾਂ ਦੇ ਫਾਰਮ ਪ੍ਰਾਪਤ ਹੋਏ ਹਨ ਜੋ ਕਿ 1319 ਹਨ।
Related Posts
ਹੁਸ਼ਿਆਰਪੁਰ ਵਿਖੇ ਵਣ ਮਹਾਂ-ਉਤਸਵ ਸਮਾਰੋਹ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬੰਨ੍ਹਵਾਈ ਰੱਖੜੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਪੱਧਰੀ ਜੰਗਲਾਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਉਹ…
ਜੇਕਰ ਤੁਹਾਡੇ ਕੋਲ ਵੀ ਹੈ ਇਲੈਕਟ੍ਰਿਕ ਸਕੂਟਰ ਤਾਂ ਪੜ੍ਹੋ ਇਹ ਅਹਿਮ ਖ਼ਬਰ
ਪੰਜਾਬ ’ਚ ਘੱਟ ਉਮਰ ਦੇ ਵਾਹਨ ਚਲਾਉਣ ’ਤੇ ਕਾਰਵਾਈ ਕਰਨ ਲਈ 20 ਤਰੀਕ ਤੱਕ ਦਿੱਤੀ ਗਈ ਚਿਤਾਵਨੀ ਅੱਜ ਖਤਮ ਹੋ…
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ‘ਚ ਅਦਾਲਤ ‘ਚ ਵੱਡੇ ਹੁਕਮ ਦਿੱਤੇ ਗਏ…