ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹਰਿਆਣਾ ‘ਚ ਜੇ.ਜੇ.ਪੀ. ਪਾਰਟੀ ਨੂੰ ਇਕ ਹੋਰ ਝਟਕਾ ਲੱਗਾ ਹੈ। ਹੁਣ ਪਾਰਟੀ ਵਿੱਚ ਸਾਬਕਾ ਪੰਚਾਇਤ ਮੰਤਰੀ ਦੇਵੇਂਦਰ ਬਬਲੀ ਨੇ ਜੇ.ਜੇ.ਪੀ. ਨੂੰ ਅਲਵਿਦਾ ਕਹਿ ਦਿੱਤਾ ਹੈ। ਦੇਵੇਂਦਰ ਬਬਲੀ ਨੇ ਪਾਰਟੀ ਪ੍ਰਧਾਨ ਨੂੰ ਪੱਤਰ ਭੇਜ ਕੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਸਤੀਫ਼ੇ ਦੇ ਪੱਤਰ ਵਿੱਚ ਦੇਵੇਂਦਰ ਬਬਲੀ ਨੇ ਲਿਖਿਆ ਕਿ ਮੈਂ ਟੋਹਾਣਾ ਦਾ ਵਿਧਾਇਕ ਦੇਵੇਂਦਰ ਬਬਲੀ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੈਂ ਜਨਨਾਇਕ ਜਨਤਾ ਪਾਰਟੀ ਦੇ ਸਾਰੇ ਅਹੁਦਿਆਂ/ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਿਰਪਾ ਕਰਕੇ ਮੇਰਾ ਅਸਤੀਫ਼ਾ ਸਵੀਕਾਰ ਕਰੋ।