ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈ.ਡੀ. ਦਫ਼ਤਰ ਪਹੁੰਚ ਗਏ ਸਨ। ਉਨ੍ਹਾਂ ਨਾਲ ਸ਼ਾਮ ਤੱਕ ਲਗਾਤਾਰ ਜਲੰਧਰ ਈ.ਡੀ ਦਫਤਰ ‘ਚ ਪੁੱਛਗਿੱਛ ਕੀਤੀ ਗਈ ਸੀ।
Related Posts
ਪੰਜਾਬ ਦੇ ਸਕੂਲਾਂ ਦੇ ਅਧਿਆਪਕ 5 ਅਗਸਤ ਤੱਕ ਇਸ ਪੋਰਟਲ ’ਤੇ ਕਰ ਸਕਣਗੇ ਅਪਲਾਈ
ਪੰਜਾਬ ਦੇ ਸਕੂਲਾਂ ਦੇ ਅਧਿਆਪਕਾਂ ਲਈ ਅਹਿਮ ਖਬਰ ਹੈ। ਸਿੱਖਿਆ ਨਿਰਦੇਸ਼ਕ (ਸੈਕੰਡਰੀ) ਦੇ ਦਫ਼ਤਰ ਨੇ ਅੱਜ ਇੱਕ ਪੱਤਰ ਜਾਰੀ ਕਰਕੇ…
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਹੱਤਿਆ ਦੇ ਮਾਮਲੇ ’ਚ ਇੱਕ ਗ੍ਰਿਫ਼ਤਾਰ
ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੁਲਾਜ਼ਮ…
ਨਵਜੋਤ ਸਿੰਘ ਸਿੱਧੂ ਵੱਲੋਂ ਕਪਿਲ ਸ਼ਰਮਾ ਸ਼ੋਅ ‘ਚ ਦੁਬਾਰਾ ਜੁਆਇਨ ਕਰਨ ਦੀ ਜਤਾਈ ਇੱਛਾ
ਨਵਜੋਤ ਸਿੰਘ ਸਿੱਧੂ ਵੱਲੋਂ ਕਪਿਲ ਸ਼ਰਮਾ ਸ਼ੋਅ ‘ਚ ਦੁਬਾਰਾ ਜੁਆਇਨ ਕਰਨ ਦੀ ਜਤਾਈ ਇੱਛਾ। ਸਿੱਧੂ ਨੇ ‘ਦਿ ਕਪਿਲ ਸ਼ਰਮਾ ਸ਼ੋਅ’…