ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰੀਜ਼ੀਡੀਅਮ ਦੇ ਮੈਂਬਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿੱਚ ਸੁਖਬੀਰ ਬਾਦਲ ਨਿਸ਼ਾਨੇ ’ਤੇ ਰਹੇ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ,‘‘ਸ਼੍ਰੋਮਣੀ ਅਕਾਲੀ ਦਲ ਕਿਸੇ ਇੱਕ ਪਰਿਵਾਰ ਦਾ ਨਹੀਂ ਹੈ, ਸਗੋਂ ਪਾਰਟੀ ਲਈ ਕੁਰਬਾਨੀਆਂ ਕਰਨ ਵਾਲੇ ਪੰਥਕ ਲੋਕਾਂ ਦਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਕਾਇਮ ਕੀਤੀ ਗਈ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵਾਗ ਡੋਰ ਰੇਤ ਮਾਫ਼ੀਆ ਵਿੱਚੋਂ ਪੈਦਾ ਹੋਏ ਆਗੂਆਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਪੰਥਕ ਹਿੱਤਾਂ ਦੀ ਬਜਾਏ ਪੰਥ ਵਿਰੋਧੀ ਫ਼ੈਸਲੇ ਲੈਣ ਕਾਰਨ ਪੰਥ ਹਿਤੈਸ਼ੀ ਲੋਕ ਅਕਾਲੀ ਦਲ ਤੋਂ ਦੂਰ ਹੋ ਗਏ ਹਨ।’’ ਚਰਨਜੀਤ ਸਿੰਘ ਬਰਾੜ ਨੇ ਕਿਹਾ, ‘‘ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਦੇ ਅਹੁਦੇ ਤੋਂ ਹਟਣਾ ਜ਼ਰੂਰੀ ਹੈ।’’ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਵਿੱਚ ਪ੍ਰਧਾਨਗੀ ਅਹੁਦੇ ਤੋਂ ਲੈ ਕੇ ਵੱਡੀਆਂ ਤਬਦੀਲੀਆਂ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਤਬਦੀਲੀਆਂ ਤੋਂ ਬਾਅਦ ਹੀ ਲੋਕ ਵੱਡੇ ਪੱਧਰ ’ਤੇ ਅਕਾਲੀ ਦਲ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲ ਦਲ ਲਈ ਨਿਰਸਵਾਰਥ ਸੇਵਾ ਕਰਨ ਵਾਲੇ ਆਗੂਆਂ ਦੇ ਬਰਸੀ ਦਾ ਸਮਾਗਮ ਵੱਡੇ ਪੱਧਰ ’ਤੇ ਮਨਾਏ ਜਾਣਗੇ।
Related Posts
CBSE ਦੀ ਪ੍ਰੀਖਿਆ ਦੌਰਾਨ ਕੜੇ ਉਤਾਰਣ ਦੀ ਇਸ ਹਰਕਤ ਦੀ SGPC ਨੇ ਕੀਤੀ ਸਖ਼ਤ ਨਿਖੇਧੀ
ਚੰਡੀਗੜ੍ਹ ਦੇ ਸੈਕਟਰ 7 ਦੇ ਇਕ ਸਕੂਲ ਵਿਚ ਬਣਾਏ ਗਏ ਕੇਂਦਰ ਵਿਚ ਸਿੱਖ ਉਮੀਦਵਾਰਾਂ ਲਈ ਸੀ.ਬੀ.ਐਸ.ਈ. ਸਹਾਇਕ ਸਕੱਤਰ (ਪ੍ਰਸ਼ਾਸਨ) ਦੀ…
ਪੰਜਾਬ ਪੁਲਿਸ ਵੱਲੋਂ ਹਥਿਆਰਾਂ ਸਮੇਤ ਦੋ ਗੈਂਗਸਟਾਰ ਨੂੰ ਕੀਤਾ ਗਿਆ ਕਾਬੂ
ਪੰਜਾਬ ‘ਚ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕਾਰੋਬਾਰੀ ਇਸ ਸਮੇਂ ਡਰ ਦੇ…
SAD ਦੇ ਪ੍ਰਧਾਨ, ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਪੱਤਰ ਕੀਤਾ ਗਿਆ ਜਨਤਕ
SAD ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਸਿੰਘ ਸਾਹਿਬਾਨ ਨੇ ਅਚਨਚੇਤੀ…