ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਅਤੇ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ 5 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਯਨ ਦੀ ਬੈਂਚ ਨੇ ਸੀ.ਬੀ.ਆਈ. ਨੂੰ ਇਸ ਮਾਮਲੇ ਵਿੱਚ ਜਵਾਬੀ ਹਲਫ਼ਨਾਮਾ ਦਾਇਰ ਕਰਨ ਦੀ ਇਜਾਜ਼ਤ ਦਿੱਤੀ ਅਤੇ ਕੇਜਰੀਵਾਲ ਨੂੰ ਜਵਾਬ ਦਾਖ਼ਲ ਕਰਨ ਲਈ ਦੋ ਦਿਨਾਂ ਦਾ ਸਮਾਂ ਦਿੱਤਾ। ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਸੀ.ਬੀ.ਆਈ. ਨੇ ਸਿਰਫ਼ ਇੱਕ ਪਟੀਸ਼ਨ ‘ਤੇ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਹੈ ਅਤੇ ਇਹ ਬੀਤੀ ਰਾਤ 8 ਵਜੇ ਉਨ੍ਹਾਂ ਨੂੰ ਦਿੱਤਾ ਗਿਆ।
Related Posts
PM ਮੋਦੀ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਜਾਣਕਾਰੀ ਅਨੁਸਾਰ ਪੀ.ਐਮ. ਮੋਦੀ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ…
NEET 2024 ਪੇਪਰ ਲੀਕ ਮਾਮਲੇ ‘ਚ ਧਨਬਾਦ ਤੋਂ ਗ੍ਰਿਫ਼ਤਾਰ ਦੋਸ਼ੀ ਨੂੰ CBI ਨੇ ਹਿਰਾਸਤ ‘ਚ ਲਿਆ
ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਦੁਆਰਾ ਕਰਵਾਏ ਗਏ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ 2024 ਦੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਮਾਮਲੇ…
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫ਼ਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਦੁੱਧ ਉਤਪਾਦਕ ਪ੍ਰੋਤਸਾਹਨ ਯੋਜਨਾ ਦੇ ਤਹਿਤ 35…