Google search engine
HomeBlogਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ...

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਪਟਿਆਲਾ, 14 ਅਪ੍ਰੈਲ:

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਪ੍ਰਦੂਸ਼ਣ ਮੁਕਤ ਵਾਤਾਵਰਨ ਸਿਰਜਣ ਦਾ ਹੰਭਲਾ

ਲੰਗਰਪ੍ਰਸ਼ਾਦ ਤੇ ਹੋਰ ਸੇਵਾਵਾਂ ਚ ਸਿੰਗਲ-ਯੂਜ਼ ਪਲਾਸਟਿਕ ਤੇ ਥਰਮੋਕੋਲ-ਅਧਾਰਤ ਉਤਪਾਦਾਂ ਦੀ ਵਰਤੋਂ ਤੋਂ ਪਰਹੇਜ਼ ਕਰਕੇ ਸਿੱਖ ਪਰੰਪਰਾਵਾਂ ਅਨੁਸਾਰ ਹੀ ਸੇਵਾ ਕਰਨ ਦੀ ਅਪੀਲ

ਪੰਜਾਬ ਵਿੱਚ ਹੋਣ ਵਾਲੀਆਂ ਧਾਰਮਿਕ ਇਕੱਤਰਤਾਵਾਂ ਮੌਕੇ ਪਲਾਸਟਿਕ ਰਹਿਤ ਵਾਤਾਵਰਣ ਸਿਰਜਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਇਸ ਬੈਠਕ ਦੌਰਾਨ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਤੇ ਸੱਭਿਆਚਾਰਕ ਇਕੱਠਾਂ ਦੌਰਾਨ ਵਾਤਾਵਰਣ ਪੱਖੀ ਅਭਿਆਸ ਅਪਣਾਉਣ ਲਈ ਇੱਕ ਸਾਂਝੀ ਅਪੀਲ ਜਾਰੀ ਕੀਤੀ ਗਈ ਹੈ।

ਰੀਨਾ ਗੁਪਤਾ ਨੇ ਦੱਸਿਆ ਕਿ ਇਸ ਅਪੀਲ ਵਿੱਚ ਸਮੁੱਚੀ ਸੰਗਤ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਿੰਗਲ-ਯੂਜ਼ ਪਲਾਸਟਿਕ ਅਤੇ ਥਰਮੋਕੋਲ-ਅਧਾਰਤ ਉਤਪਾਦਾਂ ਦੀ ਵਰਤੋਂ ਤੋਂ ਪਰਹੇਜ਼ ਕਰਨ, ਖਾਸ ਕਰਕੇ ਲੰਗਰ, ਪ੍ਰਸ਼ਾਦ ਅਤੇ ਹੋਰ ਸੇਵਾਵਾਂ ਵਿੱਚ, ਗੁਰੂ ਸਾਹਿਬਾਨਾਂ ਦੇ ਉਪਦੇਸ਼ ਮੁਤਾਬਕ ਸੇਵਾ ਅਤੇ ਕੁਦਰਤ ਦੇ ਸਤਿਕਾਰ ਦੀਆਂ ਸਿੱਖ ਪਰੰਪਰਾਵਾਂ ਦੇ ਅਨੁਸਾਰ ਮੁੜ ਵਰਤੋਂ ਯੋਗ ਸਟੀਲ ਦੇ ਭਾਂਡਿਆਂ ਨੂੰ ਹੀ ਵਰਤਿਆ ਜਾਵੇ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਨੂੰ ਸੁਰੱਖਿਅਤ ਰੱਖਣ ਵਿੱਚ ਵਾਤਾਵਰਣ ਦੀ ਦੇਖਭਾਲ ਸ਼ਾਮਲ ਹੈ। ਉਨ੍ਹਾਂ ਨੇ ਵਧਦੇ ਸ਼ਹਿਰੀਕਰਨ ਦੇ ਵਿਚਕਾਰ ਪੰਜਾਬ ਦੇ ਹਰੇ ਭਰੇ ਖੇਤਰ ਨੂੰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ‘ਰੁੱਖਾਂ’ ਦੀ ਮਹੱਤਤਾ ਤੇ ਕੁਦਰਤ ਨਾਲ ਇਕਸੁਰਤਾ ਵਿੱਚ ਰਹਿਣਾ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਲੰਬੇ ਸਮੇਂ ਤੋਂ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਰਿਹਾ ਹੈ।

ਵਾਤਾਵਰਣ ਤੇ ਮਨੁੱਖੀ ਸਰੀਰ ਵਿੱਚ ਤੇਜ਼ੀ ਨਾਲ ਵੱਧ ਰਹੇ ਮਾਈਕ੍ਰੋਪਲਾਸਟਿਕਸ ‘ਤੇ ਚਿੰਤਾ ਜਾਹਰ ਕਰਦਿਆਂ ਰੀਨਾ ਗੁਪਤਾ ਨੇ ਕਿਹਾ ਕਿ ਇਹ ਗੰਭੀਰ ਸਿਹਤ ਜੋਖਮ ਪੈਦਾ ਕਰ ਰਹੇ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਵਾਤਾਵਰਨ ਪੱਖੀ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ, ਜਿਸ ਵਿੱਚ ਪਲਾਸਟਿਕ ਦੀ ਵਰਤੋਂ ਨੂੰ ਘੱਟ ਤੋਂ ਘੱਟ ਕਰਨਾ ਅਤੇ ਕੱਪੜੇ ਅਤੇ ਜੂਟ ਦੇ ਥੈਲਿਆਂ ਦੀ ਚੋਣ ਕਰਨਾ ਸ਼ਾਮਲ ਹੈ।

ਜਥੇਦਾਰ ਗੜਗੱਜ ਤੇ ਚੇਅਰਪਰਸਨ ਨੇ ਆਨੰਦਪੁਰ ਸਾਹਿਬ ਵਿਖੇ ਪਲਾਸਟਿਕ-ਮੁਕਤ ਹੋਲਾ ਮੁਹੱਲਾ ਪਹਿਲਕਦਮੀ ਦੀ ਸ਼ਲਾਘਾ ਕੀਤੀ, ਜਿਸਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਿੰਗਲ-ਯੂਜ਼ ਪਲਾਸਟਿਕ ਨੂੰ ਘਟਾਉਣ ਲਈ ਜ਼ਮੀਨੀ ਕਾਰਵਾਈ ਦੇ ਨਾਲ ਵੱਡੇ ਪੱਧਰ ‘ਤੇ ਜਾਗਰੂਕਤਾ ਨੂੰ ਜੋੜਿਆ ਗਿਆ ਸੀ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਚੇਅਰਪਰਸਨ ਨੇ ਸਾਂਝੀ ਅਪੀਲ ਕਰਦਿਆਂ ਵਿਸਾਖੀ ਅਤੇ ਹੋਰ ਪ੍ਰਮੁੱਖ ਸਮਾਗਮਾਂ ਦੌਰਾਨ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ ਤਾਂ ਜੋ ਸਿੰਗਲ-ਯੂਜ਼ ਪਲਾਸਟਿਕ ਤੋਂ ਬਚਣਾ ਸਭ ਦਾ ਸੁਭਾਅ ਬਣ ਜਾਵੇ।ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਤਜਰਬੇ ਦੇ ਆਧਾਰ ‘ਤੇ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸਾਖੀ ਮੇਲੇ ਦੌਰਾਨ ਤਲਵੰਡੀ ਸਾਬੋ ਵਿਖੇ ਇੱਕ ਜਾਗਰੂਕਤਾ ਸਟਾਲ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।

ਚੇਅਰਪਰਸਨ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧ ਨਾਲ ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਸਿੰਗਲ-ਯੂਜ਼ ਪਲਾਸਟਿਕ ਦੀ ਸਖ਼ਤ ਮਨਾਹੀ ਦੇ ਨਾਲ ਇੱਕ ਵਾਤਾਵਰਣ-ਅਨੁਕੂਲ ਮੇਲਾ ਆਯੋਜਿਤ ਕਰਨ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਗਈ, ਜੋ ਕਿ ਰਾਜ ਲਈ ਇੱਕ ਸਕਾਰਾਤਮਕ ਉਦਾਹਰਣ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI